07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਹਿਰੀ ਹਲਕੇ ਦੀ ਸੰਗਤ ਵਰਿੰਦਾਵਨ-ਮਥੁਰਾ ਲਈ ਰਵਾਨਾ

ਫ਼ਿਰੋਜ਼ਪੁਰ, 6 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਦਾ ਸਤਿਕਾਰ ਕਰਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਸ਼ਹਿਰੀ ਦੀ ਸੰਗਤ ਨੂੰ ਪਵਿੱਤਰ ਧਾਰਮਿਕ ਸਥਾਨਾਂ ਵਰਿੰਦਾਵਨ ਅਤੇ ਮਥੁਰਾ ਦੇ ਦਰਸ਼ਨਾਂ ਲਈ ਬੱਸ ਰਵਾਨਾ ਹੋਈ। ਇਸ ਮੌਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਪਤਨੀ ਡਾ.

ਅਜੀਤ ਡੈਸਕ 07-09-2026
ਫ਼ਿਰੋਜ਼ਪੁਰ, 6 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਦਾ ਸਤਿਕਾਰ ਕਰਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਸ਼ਹਿਰੀ ਦੀ ਸੰਗਤ ਨੂੰ ਪਵਿੱਤਰ ਧਾਰਮਿਕ ਸਥਾਨਾਂ ਵਰਿੰਦਾਵਨ ਅਤੇ ਮਥੁਰਾ ਦੇ ਦਰਸ਼ਨਾਂ ਲਈ ਬੱਸ ਰਵਾਨਾ ਹੋਈ। ਇਸ ਮੌਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਪਤਨੀ ਡਾ.ਅਮਨਦੀਪ ਕੌਰ ਨੇ ਸੰਗਤ ਨਾਲ ਮੁਲਾਕਾਤ ਕਰਦਿਆਂ ਬੱਸ ਨੂੰ ਹਰੀ ਝੰਡੀ ਦੇ ਕੇ ਪਵਿੱਤਰ ਤੀਰਥ ਯਾਤਰਾ ਲਈ ਰਵਾਨਾ ਕੀਤਾ। ਰਵਾਨਗੀ ਸਮੇਂ ਸੰਗਤ ਦੇ ਚਿਹਰਿਆਂ ’ਤੇ ਸ਼ਰਧਾ, ਉਤਸ਼ਾਹ ਤੇ ਖ਼ੁਸ਼ੀ ਸਾਫ਼ ਦੇਖਣ ਨੂੰ ਮਿਲੀ। ਇਸ ਮੌਕੇ ਯਾਤਰਾ ’ਤੇ ਜਾਣ ਵਾਲੀ ਸੰਗਤ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਇਸ ਮੌਕੇ ‘ਆਪ’ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿਚ ਐਲ.ਈ.ਡੀ. ਵੈਨ ਰਾਹੀਂ ਦਿਖਾਈ ਦਸਤਾਵੇਜ਼ੀ ਫ਼ਿਲਮ ਅਗਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਦਾ ਜਥਾ ਚੰਡੀਗੜ੍ਹ ਮੋਰਚੇ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।