10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜ਼ਿਲ੍ਹਾ ਬਾਲ ਸੁਰੱਖਿਆ ਵਲੋਂ ਬਾਲ ਭਿੱਖਿਆ ਨੂੰ ਰੋਕਣ ਸੰਬੰਧੀ ਚੈਕਿੰਗ

ਫ਼ਿਰੋਜ਼ਪੁਰ, 9 ਸਤੰਬਰ (ਸੁਖਵਿੰਦਰ ਸਿੰਘ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ਜੀਵਨ ਜੋਤ 2. 0 ਲਾਗੂ ਕਰਨ ਲਈ ਜ਼ਿਲ੍ਹੇ ਵਿਚ ਬਾਲ ਭਿੱਖਿਆ ਖਿਲਾਫ ਚਲ ਰਹੀ ਮੁਹਿੰਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵਲੋਂ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਫਿਰੋਜ਼ਪੁਰ ਕੈਂਟ ਦਰਗਾਹ ਬਾਬਾ ਸ਼ੇਰ ਸ਼ਾਹ ਵੱਲੀ ਅਤੇ ਸਿਟੀ ਦਿੱਲੀ ਗੇਟ ਚੋਕ ਵਿਖੇ ਚੈਕਿੰਗ ਕੀਤੀ ਗਈ ।

ਅਜੀਤ ਡੈਸਕ 10-09-2026
ਫ਼ਿਰੋਜ਼ਪੁਰ, 9 ਸਤੰਬਰ (ਸੁਖਵਿੰਦਰ ਸਿੰਘ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ਜੀਵਨ ਜੋਤ 2.0 ਲਾਗੂ ਕਰਨ ਲਈ ਜ਼ਿਲ੍ਹੇ ਵਿਚ ਬਾਲ ਭਿੱਖਿਆ ਖਿਲਾਫ ਚਲ ਰਹੀ ਮੁਹਿੰਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵਲੋਂ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਫਿਰੋਜ਼ਪੁਰ ਕੈਂਟ ਦਰਗਾਹ ਬਾਬਾ ਸ਼ੇਰ ਸ਼ਾਹ ਵੱਲੀ ਅਤੇ ਸਿਟੀ ਦਿੱਲੀ ਗੇਟ ਚੋਕ ਵਿਖੇ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ, ਬਾਲ ਮਜਦੂਰੀ ਤੇ ਹਰ ਤਰ੍ਹਾਂ ਦੇ ਸੋਸ਼ਣ ਤੋਂ ਬਚਾਉਣਾ ਹੈ ਤਾਂ ਜੋ ਉਹਨ੍ਹਾਂ ਨੂੰ ਸਕੂਲਾ ਵਿਚ ਭੇਜ ਕੇ ਚੰਗਾ ਭਵਿੱਖ ਦਿੱਤਾ ਜਾ ਸਕੇ। ਇਸ ਮੌਕੇ ਟੀਮ ਵਲੋਂ ਆਮ ਲੋਕਾਂ ਨਾਲ ਗੱਲ-ਬਾਤ ਕਰਦੇ ਹੋਏ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮੱਹਤਤਾ ਤੇ ਬੱਚਿਆ ਨਾਲ ਹੋ ਰਹੇ ਅਪਰਾਧਾਂ ਬਾਰੇ ਜਾਗਰੂਕ ਕੀਤਾ ਤੇ ਉਹਨ੍ਹਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਉਹਨ੍ਹਾਂ ਦੀ ਸੁਰੱਖਿਆ ਤੇ ਸਿੱਖਿਆ ਸਾਡੀ ਜਿਮੇਦਾਰੀ ਹੈ। ਇਸ ਚੈਕਿੰਗ ਦੌਰਾਨ ਥਾਣਾ ਸਿਟੀ ਫਿਰੋਜ਼ਪੁਰ ਗੁਰਮੀਤ ਸਿੰਘ ਏ.ਐਸ.ਆਈ. ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਕਵਿਤਾ ਸੁਪਰਵਾਈਜ਼ਰ, ਪਾਇਲ ਕੇਸ ਵਰਕਰ, ਰਵਿੰਦਰ ਸਿੰਘ ਕੇਸ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਛੇੜਖਾਨੀ ਖ਼ਿਲਾਫ਼ ਰਾਵਣ ਸੈਨਾ ਵਲੋਂ ਉਧਮ ਸਿੰਘ ਚੌਕ ’ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਕੈਂਪ 1 ਤੋਂ 13 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।