10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਛੇੜਖਾਨੀ ਖ਼ਿਲਾਫ਼ ਰਾਵਣ ਸੈਨਾ ਵਲੋਂ ਉਧਮ ਸਿੰਘ ਚੌਕ ’ਚ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 9 ਸਤੰਬਰ (ਸੁਖਵਿੰਦਰ ਸਿੰਘ)- ਲੁਧਿਆਣਾ ਦੇ ਜਲੰਧਰ ਬਾਈਪਾਸ ਸਥਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਖਾਨੀ ਦੀ ਘਟਨਾ ਦੇ ਵਿਰੋਧ ਵਿਚ ਰਾਸ਼ਟਰੀ ਪ੍ਰਧਾਨ ਰਾਵਣ ਸੈਨਾ ਮਿਸ਼ਨ ਅੰਬੇਦਕਰ ਫ਼ਿਰੋਜ਼ਪੁਰ ਦੀਪ ਦਸ਼ਾਨੰਦ ਦੀ ਅਗਵਾਈ ਹੇਠ ਰਾਵਣ ਸੈਨਾ ਫ਼ਿਰੋਜ਼ਪੁਰ ਦੇ ਉਧਮ ਸਿੰਘ ਚੌਕ ਵਿਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਜੀਤ ਡੈਸਕ 10-09-2026
ਫ਼ਿਰੋਜ਼ਪੁਰ, 9 ਸਤੰਬਰ (ਸੁਖਵਿੰਦਰ ਸਿੰਘ)- ਲੁਧਿਆਣਾ ਦੇ ਜਲੰਧਰ ਬਾਈਪਾਸ ਸਥਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਖਾਨੀ ਦੀ ਘਟਨਾ ਦੇ ਵਿਰੋਧ ਵਿਚ ਰਾਸ਼ਟਰੀ ਪ੍ਰਧਾਨ ਰਾਵਣ ਸੈਨਾ ਮਿਸ਼ਨ ਅੰਬੇਦਕਰ ਫ਼ਿਰੋਜ਼ਪੁਰ ਦੀਪ ਦਸ਼ਾਨੰਦ ਦੀ ਅਗਵਾਈ ਹੇਠ ਰਾਵਣ ਸੈਨਾ ਫ਼ਿਰੋਜ਼ਪੁਰ ਦੇ ਉਧਮ ਸਿੰਘ ਚੌਕ ਵਿਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦੀਪ ਦਸ਼ਾਨੰਦ ਨੇ ਕਿਹਾ ਕਿ ਇਹ ਘਟਨਾ ਬੇਹੱਦ ਗੰਭੀਰ ਹੈ ਅਤੇ ਇਸ ਨਾਲ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ। ਦੀਪ ਦਸ਼ਾਨੰਦ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਚੌਕਾਂ ਵਿਚ ਸਥਾਪਿਤ ਬਾਬਾ ਸਾਹਿਬ ਸਮੇਤ ਮਹਾਨ ਸ਼ਖ਼ਸੀਅਤਾਂ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣ।
ਪਿਛਲੀ ਖ਼ਬਰ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣਾ ਸ਼ਲਾਘਾਯੋਗ- ਸਰਬਜੀਤ ਕੌਰ ਬਰਾੜ ਅਗਲੀ ਖ਼ਬਰ ਜ਼ਿਲ੍ਹਾ ਬਾਲ ਸੁਰੱਖਿਆ ਵਲੋਂ ਬਾਲ ਭਿੱਖਿਆ ਨੂੰ ਰੋਕਣ ਸੰਬੰਧੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।