10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਖੇਡਾਂ ਵਤਨ ਪੰਜਾਬ ਦੀਆਂ ’ਚ ਦੇਵ ਸਮਾਜ ਕਾਲਜ ਫਾਰ ਵਿਮਨ ਦੀਆਂ ਖਿਡਾਰਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਫਿਰੋਜ਼ਪੁਰ, 9 ਸਤੰਬਰ (ਗੁਰਿੰਦਰ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਪਿੰਡ ਦੁਲਚੀ ਕੇ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੀਆਂ ਖਿਡਾਰਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

ਅਜੀਤ ਡੈਸਕ 10-09-2026
ਫਿਰੋਜ਼ਪੁਰ, 9 ਸਤੰਬਰ (ਗੁਰਿੰਦਰ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਪਿੰਡ ਦੁਲਚੀ ਕੇ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੀਆਂ ਖਿਡਾਰਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਹ ਉਪਲਬਧੀ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ, ਚੇਅਰਪਰਸਨ ਡਾ. ਅਗਨੀਜ਼ ਢਿੱਲੋਂ ਦੀ ਰਹਿਨੁਮਾਈ, ਸਕੱਤਰ ਐਡਵੋਕੇਟ ਅਜੇ ਬੱਤਾ ਦੀ ਸਰਪ੍ਰਸਤੀ ਤੇ ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਦੀ ਅਗਵਾਈ ਹੇਠ ਹਾਸਲ ਕੀਤੀ ਗਈ। ਜੇਤੂ ਵਾਲੀਬਾਲ ਟੀਮ ਵਿਚ ਅਨੁਪ੍ਰੀਤ ਕੌਰ, ਪਰਮਿੰਦਰ ਕੌਰ, ਸੈਜਲਦੀਪ ਕੌਰ, ਹਰਮਨਦੀਪ ਕੌਰ, ਦਵਿੰਦਰ ਕੌਰ, ਅਰਸ਼ਦੀਪ ਕੌਰ ਤੇ ਖੁਸ਼ਪ੍ਰੀਤ ਕੌਰ ਸ਼ਾਮਲ ਰਹੀਆਂ। ਇਸੇ ਤਰ੍ਹਾਂ ਅਥਲੈਟਿਕਸ ਮੁਕਾਬਲਿਆਂ ਵਿਚ ਵੀ ਕਾਲਜ ਦੀਆਂ ਖਿਡਾਰਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਆਪਣੇ ਨਾਮ ਕੀਤੇ। ਵਿਦਿਆਰਥਣ ਅਲੀਸ਼ਾ ਨੇ 800 ਮੀਟਰ ਦੌੜ ਵਿਚ ਸੋਨੇ ਦਾ ਤਮਗਾ, ਪ੍ਰਭਜੋਤ ਕੌਰ ਨੇ ਲੰਮੀ ਛਾਲ ਵਿਚ ਪਹਿਲਾ ਸਥਾਨ ਹਾਸਲ ਕਰਨ ਦੇ ਨਾਲ-ਨਾਲ 100 ਮੀਟਰ ਦੌੜ ਵਿਚ ਕਾਂਸੀ ਦਾ ਤਮਗਾ ਜਿੱਤਿਆ ਜਦਕਿ ਮਨਪ੍ਰੀਤ ਕੌਰ ਨੇ ਲੰਮੀ ਛਾਲ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਕਿਰਨਦੀਪ ਕੌਰ ਨੇ 100 ਮੀਟਰ ਦੌੜ ਵਿਚ ਸੋਨੇ ਦਾ ਤਮਗਾ, ਸੀਰਤ ਕੌਰ ਨੇ 200 ਮੀਟਰ ਦੌੜ ਵਿਚ ਸੋਨੇ ਦਾ ਤਮਗਾ ਜਿੱਤ ਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰਣਾਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਕਾਲਜ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ. ਸੰਗੀਤਾ ਤੇ ਸਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਵਲੋਂ ਸਾਰੀਆਂ ਜੇਤੂ ਖਿਡਾਰਣਾਂ ਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਪ੍ਰਸਿੱਧ ਪੈਸਟੀਸਾਈਡ ਵਿਕਰੇਤਾ ਦੀ ਦੁਕਾਨ ’ਤੇ ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ ਅਗਲੀ ਖ਼ਬਰ ਅਣਲੋੜੀਂਦੀ ਚੇਨ ਪੁਲਿੰਗ ਕਰਨ ਵਾਲਿਆਂ ’ਤੇ ਆਰ.ਪੀ.ਐੱਫ. ਦੀ ਤਿੱਖੀ ਨਜ਼ਰ ਅਗਸਤ ਮਹੀਨੇ ਵਿਚ 155 ਮਾਮਲਿਆਂ ’ਚ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।