11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੋਟਰਸਾਈਕਲ ਚੋਰੀ

ਜ਼ੀਰਾ, 10 ਸਤੰਬਰ (ਹਰਜੀਤ ਸਿੰਘ ਗਿੱਲ)-ਜ਼ੀਰਾ ਵਿਖੇ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧ ਵਿਚ ਚਰਨ ਕਮਲ ਪੁੱਤਰ ਹਰੀ ਦਾਸ ਚੌਹਾਨ ਵਾਸੀ ਮੁਹੱਲਾ ਗੋਗੋਆਣੀ ਜ਼ੀਰਾ ਨੇ ਥਾਣਾ ਸਿਟੀ ਜ਼ੀਰਾ ਵਿਖੇ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਸ ਦਾ ਮੋਟਰਸਾਈਕਲ ਸੀ.

ਅਜੀਤ ਡੈਸਕ 11-09-2026
ਜ਼ੀਰਾ, 10 ਸਤੰਬਰ (ਹਰਜੀਤ ਸਿੰਘ ਗਿੱਲ)-ਜ਼ੀਰਾ ਵਿਖੇ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧ ਵਿਚ ਚਰਨ ਕਮਲ ਪੁੱਤਰ ਹਰੀ ਦਾਸ ਚੌਹਾਨ ਵਾਸੀ ਮੁਹੱਲਾ ਗੋਗੋਆਣੀ ਜ਼ੀਰਾ ਨੇ ਥਾਣਾ ਸਿਟੀ ਜ਼ੀਰਾ ਵਿਖੇ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਸ ਦਾ ਮੋਟਰਸਾਈਕਲ ਸੀ.ਡੀ ਡੀਲਕਸ ਨੰਬਰ ਪੀ.ਬੀ.05 ਏ.ਡੀ. 2170 ਬੀਤੇ ਦਿਨੀ ਚੋਰੀ ਹੋ ਗਿਆ। ਚਰਨ ਕਮਲ ਨੇ ਦੱਸਿਆ ਕਿ ਬੀਤੇ ਦਿਨੀ ਉਹ ਸ਼ਾਮ ਕਰੀਬ 7:30 ਵਜੇ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਫ਼ਿਰੋਜ਼ਪੁਰ ਰੋਡ ਵਿਖੇ ਆਪਣਾ ਮੋਟਰਸਾਈਕਲ ਖੜਾ ਕਰਕੇ ਜਗਦੀਸ਼ ਸਿੰਘ ਦੀ ਕਰਿਆਨੇ ਵਾਲੀ ਦੁਕਾਨ ਅੰਦਰ ਗਿਆ ਤੇ ਦੁਕਾਨ ਤੋਂ ਸਮਾਨ ਖ਼ਰੀਦਣ ਉਪਰੰਤ ਜਦੋਂ ਉਹ ਵਾਪਸ ਪਰਤਿਆ ਤਾਂ ਉਸ ਦਾ ਮੋਟਰਸਾਈਕਲ ਉੱਥੇ ਮੌਜੂਦ ਨਹੀਂ ਸੀ। ਇਸ ਮੋਟਰਸਾਈਕਲ ਦੀ ਉਸ ਨੇ ਇੱਧਰ ਉਧਰ ਭਾਲ ਕੀਤੀ ਪਰ ਉਸ ਦਾ ਮੋਟਰਸਾਈਕਲ ਕਿਤੇ ਵੀ ਨਹੀਂ ਲੱਭਾ। ਉਸ ਨੇ ਥਾਣਾ ਸਿਟੀ ਜ਼ੀਰਾ ਦੇ ਐਸ.ਐੱਚ.ਓ ਨੂੰ ਲਿਖਤੀ ਦਰਖਾਸਤ ਦਿੰਦੇ ਹੋਏ ਮੋਟਰਸਾਈਕਲ ਦੀ ਭਾਲ ਕੀਤੇ ਜਾਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਸਦਰ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।