11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਸੰਤ ਬਾਬਾ ਅਮੋਲਕ ਸਿੰਘ ਦੇ ਬਰਸੀ ਸਮਾਗਮ ਸ਼ੁਰੂ

ਗੋਲੂ ਕਾ ਮੋੜ, 10 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਇਲਾਕੇ ਦੀ ਸਿਰਮੌਰ ਧਾਰਮਿਕ ਸੰਸਥਾ ਡੇਰਾ ਸ਼੍ਰੀ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਅਮੋਲਕ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ 10 ਸਤੰਬਰ ਤੋਂ ਸ਼ਰਧਾ ਤੇ ਸਤਿਕਾਰ ਨਾਲ ਸ਼ੁਰੂ ਕੀਤੇ ਗਏ ਹਨ। ਡੇਰਾ ਸ਼੍ਰੀ ਭਜਨਗੜ੍ਹ ਦੇ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਅਮੋਲਕ ਸਿੰਘ ਦੀ ਬਰਸੀ ਸਬੰਧੀ ਵਿਚ ਅਖੰਡ ਪਾਠ ਆਰੰਭ ਕੀਤੇ ਹਨ ਜਿਨ੍ਹਾਂ ਦੇ ਭੋਗ 12 ਸਤੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।

ਬਰਸੀ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ਸ਼੍ਰੀ ਭਜਨਗੜ੍ਹ ਦੇ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ 11-09-2026
ਗੋਲੂ ਕਾ ਮੋੜ, 10 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਇਲਾਕੇ ਦੀ ਸਿਰਮੌਰ ਧਾਰਮਿਕ ਸੰਸਥਾ ਡੇਰਾ ਸ਼੍ਰੀ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਅਮੋਲਕ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ 10 ਸਤੰਬਰ ਤੋਂ ਸ਼ਰਧਾ ਤੇ ਸਤਿਕਾਰ ਨਾਲ ਸ਼ੁਰੂ ਕੀਤੇ ਗਏ ਹਨ। ਡੇਰਾ ਸ਼੍ਰੀ ਭਜਨਗੜ੍ਹ ਦੇ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਅਮੋਲਕ ਸਿੰਘ ਦੀ ਬਰਸੀ ਸਬੰਧੀ ਵਿਚ ਅਖੰਡ ਪਾਠ ਆਰੰਭ ਕੀਤੇ ਹਨ ਜਿਨ੍ਹਾਂ ਦੇ ਭੋਗ 12 ਸਤੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਰਾਗੀ, ਢਾਡੀ ਜਥੇ ਤੇ ਪੰਥ ਦੇ ਪ੍ਰਸਿੱਧ ਵਿਦਵਾਨ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾ ਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਸੰਤ ਬਾਬਾ ਰਜਿੰਦਰ ਸਿੰਘ ਨੇ ਇਲਾਕੇ ਤੋਂ ਇਲਾਵਾ ਦੂਰ-ਦੁਰਾਡੇ ਦੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਰਸੀ ਸਮਾਗਮਾਂ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
ਪਿਛਲੀ ਖ਼ਬਰ ਜੈਨ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ‘ਟੇਲੈਂਟ ਕਾ ਦਮ’ ਟੇਲੈਂਟ ਸ਼ੋਅ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੰਦੇ ਪਾਣੀ ਦਾ ਨਿਕਾਸ ਬੰਦ ਹੋਣ ਕਾਰਨ ਆਸਿਫ਼ ਵਾਲਾ ਦੇ ਵਾਸੀ ਡਾਢੇ ਪੇ੍ਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।