12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਚੰਡੀਗੜ੍ਹ ਮੋਰਚੇ ਦੀ ਇਤਿਹਾਸਕ ਜਿੱਤ ਲਈ ਕਿਸਾਨ ਜਥੇਬੰਦੀਆਂ ਵਧਾਈ ਦੀਆਂ ਪਾਤਰ- ਸੰਧੂ/ਬੰਡਾਲਾ

ਮੱਖੂ,11 ਸਤੰਬਰ (ਕੁਲਵਿੰਦਰ ਸਿੰਘ)-ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਇਆ ਗਿਆ ਧਰਨਾ ਮੋਰਚਾ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ ਤੇ ਕਿਸਾਨਾਂ ਨੇ ਇਕ ਵਾਰ ਫਿਰ ਆਪਣੀ ਏਕਤਾ ਦੇ ਬਲਬੂਤੇ ਵੱਡੀ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਸਿਦਕ ਤੇ ਸੰਘਰਸ਼ ਅੱਗੇ ਝੁਕਦਿਆਂ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਹੂ-ਬਹੂ ਪ੍ਰਵਾਨ ਕਰ ਲਿਆ ਹੈ।

ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ। 12-09-2026
ਮੱਖੂ,11 ਸਤੰਬਰ (ਕੁਲਵਿੰਦਰ ਸਿੰਘ)-ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਇਆ ਗਿਆ ਧਰਨਾ ਮੋਰਚਾ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ ਤੇ ਕਿਸਾਨਾਂ ਨੇ ਇਕ ਵਾਰ ਫਿਰ ਆਪਣੀ ਏਕਤਾ ਦੇ ਬਲਬੂਤੇ ਵੱਡੀ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਸਿਦਕ ਤੇ ਸੰਘਰਸ਼ ਅੱਗੇ ਝੁਕਦਿਆਂ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਹੂ-ਬਹੂ ਪ੍ਰਵਾਨ ਕਰ ਲਿਆ ਹੈ।ਇਸ ਇਤਿਹਾਸਕ ਸਫ਼ਲਤਾ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਤੇ ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਜਿੱਤ ਕਿਸਾਨਾਂ ਦੇ ਅਣਥੱਕ ਸੰਘਰਸ਼, ਸਬਰ ਤੇ ਸਿਦਕ ਦੀ ਜਿੱਤ ਹੈ। ਸਰਕਾਰ ਨਾਲ ਹੋਈਆਂ ਉੱਚ ਪੱਧਰੀ ਮੀਟਿੰਗਾਂ ਤੋਂ ਬਾਅਦ ਪ੍ਰਸ਼ਾਸਨ ਤੇ ਸਬੰਧਿਤ ਮੰਤਰੀਆਂ ਵਲੋਂ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਲਾਗੂ ਕਰਨ ਦਾ ਲਿਖਤੀ ਤੇ ਪੱਕਾ ਭਰੋਸਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਮੋਰਚੇ ਦੀ ਸਫ਼ਲ ਸਮਾਪਤੀ ਹੋਈ ਹੈ।ਮੋਰਚੇ ਦੇ ਯੋਧਿਆਂ ਅਤੇ ਸਹਿਯੋਗੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ ਨੇ ਕਿਹਾ ਕਿ ਮੋਰਚੇ ਵਿਚ ਦਿਨ-ਰਾਤ ਡਟਣ ਵਾਲੇ ਸਮੂਹ ਕਿਸਾਨ ਭਰਾਵਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਮਾਤਾਵਾਂ-ਭੈਣਾਂ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ। ਨਾਲ ਹੀ ਜਥੇਬੰਦੀ ਦੇ ਆਗੂਆਂ ਨੇ ਮੋਰਚੇ ਨੂੰ ਹਰ ਪੱਖੋਂ ਸਮਰਥਨ ਦੇਣ ਵਾਲੀਆਂ ਹੋਰਨਾਂ ਸਹਿਯੋਗੀ ਜਥੇਬੰਦੀਆਂ, ਸਮਾਜਿਕ ਸੰਸਥਾਵਾਂ, ਲੰਗਰਾਂ ਦੀ ਸੇਵਾ ਕਰਨ ਵਾਲੇ ਵੀਰਾਂ ਅਤੇ ਦਿਨ-ਰਾਤ ਖ਼ਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਾਲੇ ਮੀਡੀਆ/ਪੱਤਰਕਾਰ ਭਾਈਚਾਰੇ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਿਜਲੀ ਬੋਰਡ ਦੇ ਦਫ਼ਤਰਾਂ ਅੱਗੇ 14 ਨੂੰ ਦਿੱਤੇ ਜਾਣਗੇ ਧਰਨੇ- ਸੰਧੂ, ਗਿੱਲ ਅਗਲੀ ਖ਼ਬਰ ਵਾਤਾਵਰਨ ਤੇ ਸਿਹਤ ’ਤੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।