ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ’ਚ ਵੋਟਰ ਰਜਿਸਟ੍ਰਰੇਸ਼ਨ ਕੈਂਪ ਲਗਾਇਆ
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਲੋਂ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਤੇ ਡਿਪਟੀ ਕਮਿਸ਼ਨਰ-ਕਮ-ਮੁੱਖ ਚੋਣ ਅਧਿਕਾਰੀ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਵੋਟਰ ਰਜਿਸਟ੍ਰਰੇਸ਼ਨ ਕੈਂਪਾਂ ਦੀ ਲੜੀ ਕਰਵਾਈ ਗਈ। ਵਿਦਿਆਰਥੀਆਂ ਨੂੰ ਰਜਿਸਟ੍ਰਰੇਸ਼ਨ ਲਈ ਜਨਮ ਮਿਤੀ ਅਤੇ ਰਿਹਾਇਸ਼ ਦੇ ਸਬੂਤ, ਤਾਜ਼ਾ ਪਾਸਪੋਰਟ ਆਕਾਰ ਦੀ ਫ਼ੋਟੋ ਤੇ ਮੋਬਾਈਲ ਫ਼ੋਨ ਆਦਿ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ ਲਈ ਜਾਗਰੂਕ ਕੀਤਾ ਗਿਆ।
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਲੋਂ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਤੇ ਡਿਪਟੀ ਕਮਿਸ਼ਨਰ-ਕਮ-ਮੁੱਖ ਚੋਣ ਅਧਿਕਾਰੀ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਵੋਟਰ ਰਜਿਸਟ੍ਰਰੇਸ਼ਨ ਕੈਂਪਾਂ ਦੀ ਲੜੀ ਕਰਵਾਈ ਗਈ। ਵਿਦਿਆਰਥੀਆਂ ਨੂੰ ਰਜਿਸਟ੍ਰਰੇਸ਼ਨ ਲਈ ਜਨਮ ਮਿਤੀ ਅਤੇ ਰਿਹਾਇਸ਼ ਦੇ ਸਬੂਤ, ਤਾਜ਼ਾ ਪਾਸਪੋਰਟ ਆਕਾਰ ਦੀ ਫ਼ੋਟੋ ਤੇ ਮੋਬਾਈਲ ਫ਼ੋਨ ਆਦਿ ਲੋੜੀਂਦੇ ਦਸਤਾਵੇਜ਼ ਨਾਲ ਲਿਆਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿੰਡ ਆਲੇਵਾਲਾ ਦੀ ਸਰਪੰਚ ਹਰਪ੍ਰੀਤ ਕੌਰ ਮੁੱਖ ਮਹਿਮਾਨ ਤੇ ਬਲਾਕ ਸੰਮਤੀ ਮੈਂਬਰ ਹਰਵੰਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ.ਸੁਰੇਸ਼ ਕੁਮਾਰ ਸ਼ਰਮਾ ਨੇ ਚੋਣ ਜਾਗਰੂਕਤਾ, ਜ਼ਿੰਮੇਵਾਰ ਨਾਗਰਿਕਤਾ ਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਪ੍ਰਗਟਾਈ। ਰਜਿਸਟਰਾਰ ਪ੍ਰੋ.ਰਾਜੀਵ ਅਰੋੜਾ ਨੇ ਵੋਟਰ ਰਜਿਸਟ੍ਰਰੇਸ਼ਨ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੋਡਲ ਅਫ਼ਸਰ (ਵੋਟਰ ਰਜਿਸਟ੍ਰਰੇਸ਼ਨ) ਗੁਰਜੀਵਨ ਸਿੰਘ, ਐੱਨ.ਐੱਸ.ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ.ਕਮਲ ਖੰਨਾ ਅਤੇ ਬੀ.ਐੱਲ.ਓਜ਼ ਬਲਕਰਨ ਸਿੰਘ ਤੇ ਸੁਰੇਸ਼ ਕੁਮਾਰ ਵਲੋਂ ਕੈਂਪਾਂ ਨੂੰ ਸਫਲ ਬਣਾਉਣ ਲਈ ਨਿਭਾਈ ਭੂਮਿਕਾ ਦੀ ਪ੍ਰਸ਼ੰਸਾ ਕੀਤੀ।