15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਜੀਤ, ਜਲੰਧਰ ਕਾਂਗਰਸ ਪਾਰਟੀ 2027 ’ਚ ਪੰਜਾਬ ਅੰਦਰ ਬਣਾਏਗੀ ਆਪਣੀ ਸਰਕਾਰ- ਖੋਸਾ, ਨੰਬਰਦਾਰ

ਮੁੱਦਕੀ, 14 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਹੁਣ ਇਕ ਵਾਰ ਫਿਰ ਕਾਂਗਰਸ ਵੱਲ ਆਸ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਪ੍ਰਧਾਨ ਸੁਖਚੈਨ ਸਿੰਘ ਖੋਸਾ ਤੇ ਸੀਨੀਅਰ ਕਾਂਗਰਸੀ ਆਗੂ ਸੁਖਦੀਪ ਸਿੰਘ ਨੰਬਰਦਾਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ।

ਸਨਿਚਰਵਾਰ, 1 ਅਗਸਤ, 2026 15-09-2026
ਮੁੱਦਕੀ, 14 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਹੁਣ ਇਕ ਵਾਰ ਫਿਰ ਕਾਂਗਰਸ ਵੱਲ ਆਸ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਪ੍ਰਧਾਨ ਸੁਖਚੈਨ ਸਿੰਘ ਖੋਸਾ ਤੇ ਸੀਨੀਅਰ ਕਾਂਗਰਸੀ ਆਗੂ ਸੁਖਦੀਪ ਸਿੰਘ ਨੰਬਰਦਾਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ ਜਦਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਰਾਜਨੀਤਿਕ ਤਾਕਤ ਹੈ, ਜੋ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆ ਸਕਦੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਹੈ ਤੇ ਕਾਂਗਰਸ ਨੇ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਅਤੇ ਸੂਬੇ ਤੇ ਦੇਸ਼ ਦੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਮਜ਼ਬੂਤੀ ਨਾਲ ਲੋਕਾਂ ਦੇ ਵਿਚਕਾਰ ਕੰਮ ਕਰ ਰਹੀ ਹੈ ਤੇ ਦੇਸ਼ ਦੇ ਹਰ ਵਰਗ ਦੀ ਆਵਾਜ਼ ਨੂੰ ਉਠਾ ਰਹੀ ਹੈ। ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਆਪਣੀ ਨਿਰੋਲ ਸਰਕਾਰ ਬਣਾਏਗੀ।
ਪਿਛਲੀ ਖ਼ਬਰ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ-ਮਾਨ ਸਿੰਘ ਕਿਲੀ ਅਗਲੀ ਖ਼ਬਰ ਕਮਿਊਨਿਟੀ ਹੈੱਲਥ ਅਫ਼ਸਰਾਂ ਵਲੋਂ 16 ਤੇ 18 ਸਤੰਬਰ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।