16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

17 ਸਤੰਬਰ ਨੂੰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਿਖੇ ਪੈਰ ਅਤੇ ਗਿੱਟੇ ਦੇ ਮਾਹਿਰ ਡਾਕਟਰ ਦੀ ਹੋਵੇਗੀ ਵਿਸ਼ੇਸ਼ ਓ.ਪੀ.ਡੀ.

ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਅਮਨਦੀਪ ਹਸਪਤਾਲ ਵਲੋਂ ਉਜਾਲਾ ਸਿਗਨਸ ਦੇ ਸਹਿਯੋਗ ਨਾਲ 17 ਸਤੰਬਰ 2026 ਨੂੰ ਮੋਗਾ ਰੋਡ, ਫ਼ਿਰੋਜ਼ਪੁਰ ਵਿਖੇ ਪੈਰਾਂ ਅਤੇ ਗਿੱਟਿਆਂ ਨਾਲ ਸਬੰਧਿਤ ਸਮੱਸਿਆਵਾਂ ਲਈ ਵਿਸ਼ੇਸ਼ ਓ. ਪੀ.

ਡਾ.ਰਾਜੀਵ ਵੋਹਰਾ 16-09-2026
ਫ਼ਿਰੋਜ਼ਪੁਰ, 15 ਸਤੰਬਰ (ਕੁਲਬੀਰ ਸਿੰਘ ਸੋਢੀ)-ਅਮਨਦੀਪ ਹਸਪਤਾਲ ਵਲੋਂ ਉਜਾਲਾ ਸਿਗਨਸ ਦੇ ਸਹਿਯੋਗ ਨਾਲ 17 ਸਤੰਬਰ 2026 ਨੂੰ ਮੋਗਾ ਰੋਡ, ਫ਼ਿਰੋਜ਼ਪੁਰ ਵਿਖੇ ਪੈਰਾਂ ਅਤੇ ਗਿੱਟਿਆਂ ਨਾਲ ਸਬੰਧਿਤ ਸਮੱਸਿਆਵਾਂ ਲਈ ਵਿਸ਼ੇਸ਼ ਓ.ਪੀ.ਡੀ. ਲਗਾਈ ਜਾਵੇਗੀ। ਇਸ ਦੌਰਾਨ ਫੁੱਟ ਐਂਡ ਐਂਕਲ ਸਰਜਰੀ ਦੇ ਸੀਨੀਅਰ ਸਲਾਹਕਾਰ ਅਤੇ ਵਿਭਾਗ ਮੁਖੀ ਡਾ.ਰਾਜੀਵ ਵੋਹਰਾ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਇਲਾਜ ਸਬੰਧੀ ਸਲਾਹ ਦੇਣਗੇ। ਹਸਪਤਾਲ ਪ੍ਰਬੰਧਨ ਅਨੁਸਾਰ ਲੰਬੇ ਸਮੇਂ ਤੋਂ ਪੈਰਾਂ ਦੇ ਦਰਦ, ਤੁਰਨ-ਫਿਰਨ ਵਿਚ ਮੁਸ਼ਕਲ, ਪੈਰਾਂ ਦੀ ਬਣਤਰ ਵਿਚ ਤਬਦੀਲੀ ਜਾਂ ਗਿੱਟਿਆਂ ਦੀ ਸਮੱਸਿਆ ਨਾਲ ਪੀੜਤ ਮਰੀਜ਼ ਇਸ ਓ.ਪੀ.ਡੀ. ਦਾ ਲਾਭ ਲੈ ਸਕਣਗੇ। ਅਮਨਦੀਪ ਹਸਪਤਾਲ ਦੀ ਡਾਇਰੈਕਟਰ ਡਾ.ਅਮਨਦੀਪ ਕੌਰ ਨੇ ਕਿਹਾ ਕਿ ਪੈਰਾਂ ਅਤੇ ਗਿੱਟਿਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਅਕਸਰ ਲੋਕ ਸ਼ੁਰੂਆਤੀ ਪੜਾਅ ਵਿਚ ਨਜ਼ਰ ਅੰਦਾਜ਼ ਕਰ ਦਿੰਦੇ ਹਨ। ਪਰ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਕਈ ਸਮੱਸਿਆਵਾਂ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਮਮਦੋਟ ਮਾਰਕੀਟ ਕਮੇਟੀ ਵਲੋਂ ਖੇਤੀ ਹਾਦਸਿਆਂ ਦੇ ਪੀੜਤਾਂ ਪਰਿਵਾਰਾਂ ਨੂੰ ਚੈੱਕ ਤਕਸੀਮ ਅਗਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ ਬਿਜਲੀ ਕੱਟਾਂ ਖ਼ਿਲਾਫ਼ ਅੱਜ ਜ਼ੀਰਾ ਵਿਖੇ ਵਿਸ਼ਾਲ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।