17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੋਲੀਆਂ ਮਾਰ ਕੇ ਭਤੀਜੇ ਦਾ ਕਤਲ ਕਰਨ ਵਾਲੇ ਤਾਏ ਅਤੇ ਤਾਈ ਦੇ ਖ਼ਿਲਾਫ਼ ਮਾਮਲਾ ਦਰਜ, ਤਾਇਆ ਗ੍ਰਿਫ਼ਤਾਰ

ਜ਼ੀਰਾ, 16 ਸਤੰਬਰ (ਰਜਨੀਸ਼ ਕਥੂਰੀਆ)- ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਾਂਝੀ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜੇ ਦੌਰਾਨ ਤਾਏ ਵਲੋਂ ਗੋਲੀਆਂ ਮਾਰ ਕੇ ਭਤੀਜੇ ਦਾ ਕਤਲ ਕਰਨ ਦੇ ਮਾਮਲੇ ’ਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਦੋਸ਼ੀ ਤਾਏ ਤੇ ਉਸ ਦਾ ਸਾਥ ਦੇਣ ਵਾਲੀ ਉਸ ਦੀ ਪਤਨੀ ਖਿਲਾਫ ਕਤਲ ਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀ ਤਾਏ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਦਰ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ’ਚ ਮ੍ਰਿਤਕ ਗੁਰਵਿੰਦਰ ਸਿੰਘ (28) ਦੇ ਪਿਤਾ ਹਰਜਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਮਨਸੂਰਵਾਲ ਕਲਾਂ ਨੇ ਦੱਸਿਆ ਕਿ ਉਹਨਾਂ ਦੀ ਸਾਂਝੀ ਜ਼ਮੀਨ ਸੀ ਜੋ ਵੰਡ ’ਚ ਉਹਨਾਂ ਦੇ ਹਿੱਸੇ ਆ ਗਈ।

ਅਜੀਤ ਡੈਸਕ 17-09-2026
ਜ਼ੀਰਾ, 16 ਸਤੰਬਰ (ਰਜਨੀਸ਼ ਕਥੂਰੀਆ)- ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਾਂਝੀ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜੇ ਦੌਰਾਨ ਤਾਏ ਵਲੋਂ ਗੋਲੀਆਂ ਮਾਰ ਕੇ ਭਤੀਜੇ ਦਾ ਕਤਲ ਕਰਨ ਦੇ ਮਾਮਲੇ ’ਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਦੋਸ਼ੀ ਤਾਏ ਤੇ ਉਸ ਦਾ ਸਾਥ ਦੇਣ ਵਾਲੀ ਉਸ ਦੀ ਪਤਨੀ ਖਿਲਾਫ ਕਤਲ ਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀ ਤਾਏ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਦਰ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ’ਚ ਮ੍ਰਿਤਕ ਗੁਰਵਿੰਦਰ ਸਿੰਘ (28) ਦੇ ਪਿਤਾ ਹਰਜਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਮਨਸੂਰਵਾਲ ਕਲਾਂ ਨੇ ਦੱਸਿਆ ਕਿ ਉਹਨਾਂ ਦੀ ਸਾਂਝੀ ਜ਼ਮੀਨ ਸੀ ਜੋ ਵੰਡ ’ਚ ਉਹਨਾਂ ਦੇ ਹਿੱਸੇ ਆ ਗਈ। ਉਸ ਨੇ ਦੱਸਿਆ ਕਿ ਸਾਡੇ ਹਿੱਸੇ ਆਈ ਜ਼ਮੀਨ ’ਚ ਉਸ ਦੇ ਭਰਾ ਜਸਵਿੰਦਰ ਸਿੰਘ ਉਰਫ ਜਿਉਣਾ ਦਾ ਚੁਬੱਚਾ ਬਣਿਆ ਹੋਇਆ ਸੀ ਜਿਸ ਨੂੰ ਉਹਨਾਂ ਨੇ ਕਈ ਵਾਰ ਚੁਬੱਚਾ ਆਪਣੀ ਜ਼ਮੀਨ ’ਚ ਬਣਾਉਣ ਲਈ ਕਿਹਾ ਸੀ ਪਰ ਜਸਵਿੰਦਰ ਸਿੰਘ ਉਰਫ਼ ਜਿਉਣਾ ਚੁਬੱਚਾ ਆਪਣੀ ਜ਼ਮੀਨ ਵਿਚ ਨਹੀਂ ਬਣਾਉਦਾ ਸੀ। ਇਸੇ ਰੰਜਿਸ਼ ਕਰਕੇ ਜਸਵਿੰਦਰ ਸਿੰਘ ਨੇ ਉਸ ਦੇ ਲੜਕੇ ਗੁਰਵਿੰਦਰ ਸਿੰਘ ਦੇ ਫਾਇਰ ਮਾਰੇ ਜਿਸ ਨਾਲ ਉਸ ਦੀ ਮੌਤ ਹੋ ਗਈ। ਹਰਜਿੰਦਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਉਸ ਦੇ ਭਰਾ ਜਸਵਿੰਦਰ ਸਿੰਘ ਪੁੱਤਰ (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਮਜ਼ਦੂਰ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ ਨੂੰ ਮੰਗ ਪੱਤਰ ਅਗਲੀ ਖ਼ਬਰ ਹਿੰਦੀ ਪੁਸਤਕ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।