17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਿੱਖਿਆ ਮੰਤਰੀ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਦੀ ਹਵਾ ਨਿਕਲੀ -ਕੰਪਿਊਟਰ ਫੈਕਲਟੀ ਐਸੋਸੀਏਸ਼ਨ

ਜਲਾਲਾਬਾਦ,16ਸਤੰਬਰ(ਜਤਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਤੇ ਲੁਭਾਉਣੇ ਵਾਅਦਿਆਂ ਦੀ ਫ਼ੂਕ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ। ਸਿੱਖਿਆ ਮੰਤਰੀ ਆਪਣੇ ਕਾਰਜਕਾਲ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਅਧਿਆਪਕਾਂ ਨਾਲ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਕਰਨ ਵਿਚ ਨਾਕਾਮ ਸਾਬਤ ਹੋਏ ਹਨ।

ਅਜੀਤ ਡੈਸਕ 17-09-2026
ਜਲਾਲਾਬਾਦ,16ਸਤੰਬਰ(ਜਤਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਤੇ ਲੁਭਾਉਣੇ ਵਾਅਦਿਆਂ ਦੀ ਫ਼ੂਕ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ। ਸਿੱਖਿਆ ਮੰਤਰੀ ਆਪਣੇ ਕਾਰਜਕਾਲ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਅਧਿਆਪਕਾਂ ਨਾਲ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਕੀਤਾ ਤੇ ਕਿਹਾ ਕਿ ਸਿੱਖਿਆ ਮੰਤਰੀ ਅਤੇ ‘ਆਪ’ ਸਰਕਾਰ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਸੂਬਾ ਪੱਧਰੀ ਤਿੱਖੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਐਸੋਸੀਏਸ਼ਨ ਦੇ ਸੀਨੀਅਰ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ, ਪਰਮਵੀਰ ਸਿੰਘ ਪੰਮੀ, ਹਰਚਰਨ ਸਿੰਘ ਤੇ ਜਤਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਹੱਕ ਮੰਗਦੇ ਅਧਿਆਪਕਾਂ ਨਾਲ ਧ੍ਰੋਹ ਕਮਾ ਕੇ ਲੋਕਾਂ ਦੀਆਂ ਅੱਖਾਂ ਵਿਚ ਧੂੜ ਝੋਕਣ ਦਾ ਕੰਮ ਕਰ ਰਹੀ ਹੈ।
ਪਿਛਲੀ ਖ਼ਬਰ ਸ਼੍ਰੀ ਲਾਡਲੀ ਸਰਕਾਰ ਮੋਹਨ ਕਮੇਟੀ ਵਲੋਂ 7ਵੇਂ ਗਣਪਤੀ ਮਹੋਤਸਵ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਪਟਵਾਰੀਆਂ ਵਲੋਂ ਐੱਸ.ਡੀ.ਐਮ. ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।