17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.

ਅਜੀਤ ਡੈਸਕ 17-09-2026
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮੌਜੂਦ ਸੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਮੌਕੇ ਤੋਂ ਖਿਸਕਣ ਲੱਗਿਆ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਕਾਸ਼ੀ ਪੁੱਤਰ ਕਾਲਾ ਸਿੰਘ ਵਾਸੀ ਟਿਵਾਣਾ ਕਲਾਂ ਵਜੋਂ ਹੋਈ ਹੈ ਤੇ ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਲਾਈਟਰ, ਇਕ ਸਿਲਵਰ ਪੰਨੀ, ਜਿਸ ਉੱਪਰ ਹੈਰੋਇਨ ਚਿਪਕੀ ਹੋਈ ਸੀ ਤੇ ਕੁਝ ਸੜਿਆ ਹੋਇਆ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸੋਨੇ ਦੀਆਂ ਵਾਲੀਆਂ ਖੋਹਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਵੰਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਚੱਕ ਭਾਵੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 6 ਸਤੰਬਰ ਦੀ ਦਰਮਿਆਨੀ ਰਾਤ ਨੂੰ ਉਹ ਆਪਣੀ ਪਤਨੀ ਮਹਿੰਦਰੋ ਬਾਈ ਦੇ ਨਾਲ ਰੋਟੀ ਪਾਣੀ ਖਾ ਕੇ ਆਪਣੇ ਵਿਹੜੇ ਵਿਚ ਸੌਂ ਰਹੇ ਸੀ। ਰਾਤ ਕਰੀਬ 2 ਵਜੇ ਦਲਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਚੱਕ ਭਾਵੜਾ ਉਨ੍ਹਾਂ ਦੇ ਘਰ ਆਇਆ ਅਤੇ ਉਸ ਦੀ ਪਤਨੀ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਲਾਹ ਕੇ ਮੌਕਾ ਤੋਂ ਭੱਜ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮਲੋਟ ਰੋਡ ਨਜ਼ਦੀਕ ਗੇਟ ਨੰਬਰ 2 ਦਾਣਾ ਮੰਡੀ ਪੁੱਜੀ ਤਾਂ ਸੋਰਵ ਕੁਮਾਰ ਪੁੱਤਰ ਸੁਨੀਲ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਗਲੀ ਨੰਬਰ ਇਕ, ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਦੀ ਸ਼ੱਕ ਦੀ ਬਿਨਾ ’ਤੇ ਤਲਾਸ਼ੀ ਕਰਨ ’ਤੇ ਉਸ ਕੋਲੋਂ 5 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। 5 ਕਨਾਲ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਔਰਤ ’ਤੇ ਹਮਲਾ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ 5 ਕਨਾਲ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਔਰਤ ’ਤੇ ਹਮਲਾ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਜੀਤ ਕੌਰ ਪਤਨੀ ਓਮ ਸਿੰਘ ਵਾਸੀ ਢਾਣੀ ਮੋਹਨਾ ਰਾਮ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਪਰਵਿੰਦਰ ਸਿੰਘ ਨੂੰ ਮਾੜੀ ਸੰਗਤ ਵਿਚ ਪਾ ਕੇ ਅਤੁੱਲ ਨਾਗਪਾਲ ਅਤੇ ਸ਼ਿਵਮ ਨਾਗਪਾਲ ਨਸ਼ਾ ਵੇਚਦੇ ਤੇ ਪੀਣ ਨੂੰ ਦਿੰਦੇ ਹਨ ਅਤੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਲੜਕੇ ਦੇ ਨਾਮ ਲੱਗੀ 5 ਕਨਾਲ ਜ਼ਮੀਨ ਉਕਤ ਵਿਅਕਤੀਆਂ ਨੇ ਬਿਨਾਂ ਪੈਸੇ ਦਿੱਤੇ ਆਪਣੇ ਨਾਮ ਕਰਵਾ ਲਈ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਜਾਨੋਂ ਮਾਰਨ ਦੀ ਨੀਯਤ ਨਾਲ ਪਿਸਤੌਲ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਨੇ ਪਰਵਿੰਦਰ ਸਿੰਘ ਪੁੱਤਰ ਓਮ ਸਿੰਘ, ਲਖਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ, ਅਮਰਜੀਤ ਸਿੰਘ ਪੁੱਤਰ ਫੁੰਮਣ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੰਗੂ ਸਿੰਘ, ਮੰਗੂ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਢਾਣੀ ਮੋਹਨਾ ਰਾਮ, ਜਗਦੀਸ਼ ਸਿੰਘ ਉਰਫ਼ ਦੀਪੂ, ਸੰਨ੍ਹੀ ਪੁੱਤਰ ਓਮ ਸਿੰਘ, ਲਵਪ੍ਰੀਤ ਸਿੰਘ ਪੁੱਤਰ ਸੁੰਦਰ ਸਿੰਘ, ਨਸੀਬ ਸਿੰਘ ਪੁੱਤਰ ਸਾਜਣ ਸਿੰਘ, ਰਾਜਨ ਸਿੰਘ ਪੁੱਤਰ ਨਸੀਬ ਸਿੰਘ, ਬਹਾਦਰ ਸਿੰਘ, ਰਾਜਨ ਸਿੰਘ, ਅਤੁੱਲ ਨਾਗਪਾਲ ਪੁੱਤਰ ਅਸ਼ੋਕ ਨਾਗਪਾਲ, ਸ਼ਿਵਮ ਨਾਗਪਾਲ ਪੁੱਤਰ ਅਸ਼ੋਕ ਨਾਗਪਾਲ ਵਾਸੀ ਬਹਿਕ ਖ਼ਾਸ ਤੇ 5 ਤੋਂ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਡੇਰਾ ਬਾਬਾ ਰਾਮ ਥੰਮਨ ਬਾਜੇ ਕੇ ਵਿਖੇ ਅੱਸੂ ਭੰਡਾਰੇ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।