20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
ਫ਼ਿਰੋਜ਼ਪੁਰ, 18 ਸਤੰਬਰ (ਰਾਕੇਸ਼ ਚਾਵਲਾ)- ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਦੇਸ ਰਾਜ ਪੁੱਤਰ ਨਵਾਬ ਵਾਸੀ ਮਕਾਨ ਨੰਬਰ 252 ਲਾਲ ਕੁੜਤੀ ਫ਼ਿਰੋਜ਼ਪੁਰ ਕੈਂਟ ਵਜੋਂ ਹੋਈ ਹੈ।
ਅਜੀਤ ਡੈਸਕ
19-09-2026