21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਤਲਵੰਡੀ ਭਾਈ, 19 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਵਲੋਂ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5. 50 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ।

ਅਜੀਤ ਡੈਸਕ 20-09-2026
ਤਲਵੰਡੀ ਭਾਈ, 19 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਵਲੋਂ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ ਤਾਂ ਮੇਨ ਚੌਕ ਤਲਵੰਡੀ ਭਾਈ ਤੋਂ ਪਿੰਡ ਕੋਟ ਕਰੋੜ ਕਲਾਂ ਨੂੰ ਜਾਂਦੀ ਸੜਕ ’ਤੇ ਬਣੇ ਪੁਲ ਸੂਆ ਕੋਲ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿਸ ਦੌਰਾਨ ਮੁਲਜ਼ਮ ਕੁਲਦੀਪ ਸਿੰਘ ਉਰਫ਼ ਗਗਨਾ ਵਲੋਂ ਆਪਣੇ ਪਜ਼ਾਮੇ ਦੀ ਖੱਬੀ ਜੇਬ ਵਿਚੋਂ ਸੁੱਟੇ ਮੋਮੀ ਲਿਫ਼ਾਫ਼ਾ ਨੂੰ ਸੂਆ ਦੀ ਪਟੜੀ ਦੀ ਸਾਈਡ ਤੋਂ ਉਸ ਪਾਸੋਂ ਚੁਕਵਾ ਕੇ ਚੈੱਕ ਕਰਨ ’ਤੇ 5.50 ਗ੍ਰਾਮ ਵਜ਼ਨੀ ਡਲੀਦਾਰ ਪਦਾਰਥ ਮਿਲਿਆ ਜਿਸ ਦਾ ਤਫ਼ਤੀਸ਼ੀ ਵਲੋਂ ਡਰੱਗ ਟੈਸਟਿੰਗ ਕਿੱਟ ਰਾਹੀਂ ਟੈੱਸਟ ਕਰਨ ’ਤੇ ਉਕਤ ਪਦਾਰਥ ਹੈਰੋਇਨ ਹੋਣਾ ਪਾਇਆ ਗਿਆ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਕੁਲਦੀਪ ਸਿੰਘ ਉਰਫ਼ ਗਗਨਾ ਪੁੱਤਰ ਨਛੱਤਰ ਸਿੰਘ ਤੇ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਕੇਵਲ ਸਿੰਘ ਵਾਸੀਆਨ ਕੋਟ ਕਰੋੜ ਕਲਾਂ ਥਾਣਾ ਤਲਵੰਡੀ ਭਾਈ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਭਾਈ ਲਾਲੋ ਜੀ ਦਾ ਜਨਮ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਕਸ਼ਮੀਰ ਸਿੰਘ ਫਿੱਡੇ ਕਾਂਗਰਸ ਦੇ ਐੱਸ.ਸੀ. ਵਿਭਾਗ ਦੇ ਬਲਾਕ ਵਾਈਸ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।