20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਸੰਦੀਪ ਸਿੰਘ ਭੱਟੀ

ਫ਼ਾਜ਼ਿਲਕਾ, 19 ਸਤੰਬਰ (ਅਮਰਜੀਤ ਸ਼ਰਮਾ)- ਸਥਾਨਕ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਫ਼ਾਜ਼ਿਲਕਾ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਤੇ ਖਿਡਾਰੀਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਅਜੀਤ ਡੈਸਕ 20-09-2026
ਫ਼ਾਜ਼ਿਲਕਾ, 19 ਸਤੰਬਰ (ਅਮਰਜੀਤ ਸ਼ਰਮਾ)- ਸਥਾਨਕ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਫ਼ਾਜ਼ਿਲਕਾ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਤੇ ਖਿਡਾਰੀਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਟੂਰਨਾਮੈਂਟ ਪ੍ਰਬੰਧਕਾਂ ਨੂੰ 31 ਹਜ਼ਾਰ ਰੁਪਏ ਦੀ ਨਕਦ ਵਿੱਤੀ ਸਹਾਇਤਾ ਭੇਟ ਕੀਤੀ। ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਸਹੀ ਦਿਸ਼ਾ ਵਿਚ ਲੈ ਜਾਣ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਵੀ ਖਿਡਾਰੀਆਂ ਨੂੰ ਖੇਡਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ, ਤਾਂ ਉਹ ਹਮੇਸ਼ਾ ਤਿਆਰ ਰਹਿਣਗੇ। ਉਨ੍ਹਾਂ ਟੂਰਨਾਮੈਂਟ ਵਿਚ ਭਾਗ ਲੈ ਰਹੀਆਂ ਟੀਮਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਖਦੇਵ ਸਿੰਘ ਚੇਅਰਮੈਨ, ਸੋਨੂੰ ਸਿੰਘ ਸਰਪੰਚ, ਬਚਨ ਸਿੰਘ ਸਰਪੰਚ, ਕੁਲਜਿੰਦਰ ਸਿੰਘ ਸਰਪੰਚ, ਬਲਜਿੰਦਰ ਸਿੰਘ, ਛਿੰਦਾ ਸਿੰਘ, ਸੁਨੀਲ ਕੁਮਾਰ, ਵਿੰਦਰ ਕੰਬੋਜ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਤੇ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਅਗਲੀ ਖ਼ਬਰ - ਪੀ. ਯੂ. ਸੈਨੇਟ ਚੋਣਾਂ- ਰੂਪਕਮਲ ਚਾਵਲਾ ਵਲੋਂ 40 ਸਾਲਾਂ ਦੀ ਨੁਮਾਇੰਦਗੀ ਦੀ ਉਡੀਕ ਖ਼ਤਮ ਕਰਨ ਦਾ ਸੱਦਾ, ਵੋਟਰਾਂ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।