ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਟਰੈਕਟਰ ਵੇਚਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੂਟਾ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸਵਾਹ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜ ਸਿੰਘ, ਬਲਦੇਵ ਸਿੰਘ ਪੁੱਤਰਾਨ ਜੰਗੀਰ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਤੇ ਗੁਰਪ੍ਰੀਤ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਜਾਮਾ ਰਖਈਆ ਹਿਠਾੜ ਉਸ ਕੋਲੋਂ ਸੋਨਾਲੀਕਾ ਟਰੈਕਟਰ ਕਿਰਾਏ ’ਤੇ ਲੈ ਕੇ ਗਏ ਸਨ।
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਟਰੈਕਟਰ ਵੇਚਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੂਟਾ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸਵਾਹ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਜ ਸਿੰਘ, ਬਲਦੇਵ ਸਿੰਘ ਪੁੱਤਰਾਨ ਜੰਗੀਰ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਤੇ ਗੁਰਪ੍ਰੀਤ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਜਾਮਾ ਰਖਈਆ ਹਿਠਾੜ ਉਸ ਕੋਲੋਂ ਸੋਨਾਲੀਕਾ ਟਰੈਕਟਰ ਕਿਰਾਏ ’ਤੇ ਲੈ ਕੇ ਗਏ ਸਨ। ਉਕਤ ਵਿਅਕਤੀਆਂ ਨੇ ਟਰੈਕਟਰ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਉਸ ਨੂੰ ਅੱਗੇ ਵੇਚ ਦਿੱਤਾ ਤੇ ਕਿਰਾਇਆ ਵੀ ਨਹੀਂ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲਾਪਰਵਾਹੀ ਨਾਲ ਈ-ਰਿਕਸ਼ਾ ਚਲਾ ਕੇ ਐਕਸੀਡੈਂਟ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਲਾਪਰਵਾਹੀ ਨਾਲ ਈ-ਰਿਕਸ਼ਾ ਚਲਾ ਕੇ ਐਕਸੀਡੈਂਟ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਪ੍ਰੀਤ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਚੱਕ ਬੂਰ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੋਨਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਫੱਤੂ ਵਾਲਾ ਨੇ ਆਪਣਾ ਈ ਰਿਕਸ਼ਾ ਲਾਪਰਵਾਹੀ, ਤੇਜ਼ ਰਫ਼ਤਾਰ ਤੇ ਗ਼ਲਤ ਸਾਈਡ ’ਤੇ ਲਿਆ ਕੇ ਐਕਸੀਡੈਂਟ ਕੀਤਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਲਵਿੰਦਰ ਸਿੰਘ ਉਰਫ਼ ਗਿੱਡੀ ਪੁੱਤਰ ਸੋਮਾ ਸਿੰਘ ਵਾਸੀ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ। ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਤੇ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਬਿਨਾਂ ਪਾਸਪੋਰਟ ਘੁੰਮਦਾ ਇਕ ਬੰਗਲਾਦੇਸ਼ੀ ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਬਿਨਾਂ ਪਾਸਪੋਰਟ ਸ਼ੱਕੀ ਹਾਲਤ ਵਿਚ ਘੁੰਮਦੇ ਇਕ ਬੰਗਲਾਦੇਸ਼ੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਸਪੈਕਟਰ ਡੀ.ਐੱਸ. ਮੀਨਾ ਕੰਪਨੀ ਕਮਾਂਡਰ 65 ਬਟਾਲੀਅਨ ਬੀ.ਐੱਸ.ਐਫ. ਸਾਦਕੀ ਪੋਸਟ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਤ ਸਮੇਂ ਬਾਰਡਰ ਏਰੀਆ ਵਿਚ ਮੁਹੰਮਦ ਕਜੀਮ ਪੁੱਤਰ ਅਜੀਜੁਲ ਸਰਕਾਰ ਵਾਸੀ ਬੰਗਲਾਦੇਸ਼ ਬਿਨਾਂ ਪਾਸਪੋਰਟ ਸ਼ੱਕੀ ਹਾਲਤ ਵਿਚ ਘੁੰਮਦਾ ਦਿਖਾਈ ਦਿੱਤਾ ਸੀ। ਬੀ.ਐੱਸ.ਐਫ. ਵਲੋਂ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਤੋਂ ਬਾਅਦ ਪੁਲਿਸ ਹਵਾਲੇ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫ਼ਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਹਰੀਪੁਰਾ ਢਾਣੀ ਜੰਡਵਾਲਾ ਭੀਮੇਸ਼ਾਹ ਕੋਲ ਪੁੱਜੀ ਤਾਂ ਪੁਲੀ ਕੋਲ ਖੜ੍ਹਾ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਾ। ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਰਾਜਾ ਸਿੰਘ ਉਰਫ਼ ਰਾਜੂ ਪੁੱਤਰ ਫੁੰਮਣ ਸਿੰਘ ਵਾਸੀ ਹਲੀਮ ਵਾਲਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।