ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਰਾਜ ਪੱਧਰੀ ਅੰਡਰ-17 ਵੁਸ਼ੂ ਮੁਕਾਬਲਿਆਂ ਦਾ ਸ਼ਾਨਦਾਰ ਸਮਾਪਤੀ
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਹਿਨੁਮਾਈ ਹੇਠ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਈਆਂ ਗਈਆਂ 70ਵੀਂਆਂ ਪੰਜਾਬ ਸਟੇਟ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਰਾਜ ਪੱਧਰੀ ਅੰਡਰ-17 ਵੁਸ਼ੂ ਪ੍ਰਤੀਯੋਗਤਾ ਦਾ ਸ਼ੁੱਕਰਵਾਰ ਨੂੰ ਸ਼ਾਨਦਾਰ ਸਮਾਪਤੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਤਿੰਨ ਦਿਨ ਚੱਲੇ ਇਸ ਖੇਡ ਕੁੰਭ ’ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਖਿਡਾਰੀਆਂ ਨੇ ਖੇਡ ਭਾਵਨਾ ਨਾਲ ਹਿੱਸਾ ਲਿਆ।
ਸ
ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਅਧਿਆਪਕ। ਅਜੀਤ ਤਸਵੀਰ
20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਹਿਨੁਮਾਈ ਹੇਠ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਈਆਂ ਗਈਆਂ 70ਵੀਂਆਂ ਪੰਜਾਬ ਸਟੇਟ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (2026-27) ਤਹਿਤ ਰਾਜ ਪੱਧਰੀ ਅੰਡਰ-17 ਵੁਸ਼ੂ ਪ੍ਰਤੀਯੋਗਤਾ ਦਾ ਸ਼ੁੱਕਰਵਾਰ ਨੂੰ ਸ਼ਾਨਦਾਰ ਸਮਾਪਤੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਤਿੰਨ ਦਿਨ ਚੱਲੇ ਇਸ ਖੇਡ ਕੁੰਭ ’ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਖਿਡਾਰੀਆਂ ਨੇ ਖੇਡ ਭਾਵਨਾ ਨਾਲ ਹਿੱਸਾ ਲਿਆ। ਸਮਾਪਤੀ ਸਮਾਰੋਹ ਦੌਰਾਨ ਡੀ.ਐੱਸ.ਸੀ. ਪੰਕਜ ਕੰਬੋਜ, ਗੁਰਮੀਤ ਸਿੰਘ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ, ਸੁਰਿੰਦਰ ਕੁਮਾਰ ਐੱਮ.ਆਈ.ਐੱਸ. ਕੋਆਰਡੀਨੇਟਰ ਫ਼ਾਜ਼ਿਲਕਾ, ਅਜੇ ਕੁਮਾਰ ਬਲਾਕ ਸਿੱਖਿਆ ਅਫ਼ਸਰ, ਅਬੋਹਰ, ਪ੍ਰਬੰਧਕੀ ਕਮੇਟੀ ਮੈਂਬਰ ਸੁਰਜੀਤ ਕੌਰ, ਮੈਡਮ ਲਖਵਿੰਦਰ ਕੌਰ ਬਰਾੜ ਤੇ ਐਡਵੋਕੇਟ ਮਨਿੰਦਰ ਸਿੰਘ ਸਰਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਕੂਲ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰਬੰਧਕੀ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਤੇ ਡੀ.ਐੱਸ.ਸੀ. ਪੰਕਜ ਕੰਬੋਜ ਨੇ ਕਿਹਾ ਕਿ ਰਾਜ ਪੱਧਰੀ ਖੇਡਾਂ ਦੀ ਮੇਜ਼ਬਾਨੀ ਕਰਨਾ ਸਕੂਲ ਲਈ ਮਾਣ ਵਾਲੀ ਗੱਲ ਹੈ। ਇਹ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਦੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਅਜੇ ਤ੍ਰਿਪਾਠੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੇਹੱਦ ਜ਼ਰੂਰੀ ਹਨ। ਸਕੂਲ ਦੇ ਡੀ.ਪੀ.ਈ. ਮੋਹਿਤ ਕੁਮਾਰ ਨੇ ਦੱਸਿਆ ਕਿ ਮੁਕਾਬਲਿਆਂ ’ਚ ਲੜਕਿਆਂ ਦੇ ਵਰਗ ਵਿਚ ਜ਼ਿਲ੍ਹਾ ਮਾਨਸਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਤੇ ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ। ਜਦ ਕਿ ਲੜਕੀਆਂ ਦੇ ਵਰਗ ਵਿਚ ਜ਼ਿਲ੍ਹਾ ਬਠਿੰਡਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫ਼ੀ ’ਤੇ ਕਬਜ਼ਾ ਕੀਤਾ। ਹੁਸ਼ਿਆਰਪੁਰ ਦੂਜੇ ਤੇ ਸੰਗਰੂਰ ਤੀਜੇ ਸਥਾਨ ’ਤੇ ਰਿਹਾ। ਜੇਤੂ ਖਿਡਾਰੀਆਂ, ਕੋਚਾਂ, ਰੈਫ਼ਰੀਆਂ ਅਤੇ ਸਹਿਯੋਗੀ ਸਟਾਫ਼ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।