22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ’ਤੇ 25 ਸਤੰਬਰ ਨੂੰ ਹੋਵੇਗਾ ਸਮੂਹਿਕ ਗਾਇਨ

ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਵਿਦਿਆ ਭਾਰਤੀ ਵਲੋਂ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਦੇ ਸਬੰਧ ਵਿਚ 25 ਸਤੰਬਰ ਨੂੰ ਦੇਸ਼ ਭਰ ਵਿਚ ਵਿਸ਼ੇਸ਼ ਸਮੂਹਿਕ ਗਾਇਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਧੀਰਜ ਸੁਮਿਤ ਗੁਪਤਾ ਸਰਵਹਿੱਤਕਾਰੀ ਵਿਦਿਆ ਮੰਦਰ, ਗੁਰੂਹਰਸਹਾਏ ਵਿਖੇ ਵੀ ਵਿਦਿਆਰਥੀਆਂ, ਅਧਿਆਪਕਾਂ ਤੇ ਸਮੂਹ ਸਕੂਲ ਪਰਿਵਾਰ ਵਲੋਂ ਇਕੱਠੇ ਹੋ ਕੇ ‘ਵੰਦੇ ਮਾਤਰਮ’ ਦਾ ਗਾਇਨ ਕੀਤਾ ਜਾਵੇਗਾ।

ਅਜੀਤ ਡੈਸਕ 22-09-2026
ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਵਿਦਿਆ ਭਾਰਤੀ ਵਲੋਂ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਦੇ ਸਬੰਧ ਵਿਚ 25 ਸਤੰਬਰ ਨੂੰ ਦੇਸ਼ ਭਰ ਵਿਚ ਵਿਸ਼ੇਸ਼ ਸਮੂਹਿਕ ਗਾਇਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਧੀਰਜ ਸੁਮਿਤ ਗੁਪਤਾ ਸਰਵਹਿੱਤਕਾਰੀ ਵਿਦਿਆ ਮੰਦਰ, ਗੁਰੂਹਰਸਹਾਏ ਵਿਖੇ ਵੀ ਵਿਦਿਆਰਥੀਆਂ, ਅਧਿਆਪਕਾਂ ਤੇ ਸਮੂਹ ਸਕੂਲ ਪਰਿਵਾਰ ਵਲੋਂ ਇਕੱਠੇ ਹੋ ਕੇ ‘ਵੰਦੇ ਮਾਤਰਮ’ ਦਾ ਗਾਇਨ ਕੀਤਾ ਜਾਵੇਗਾ। ਇਸ ਸਮੂਹਿਕ ਗਾਇਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ, ਰਾਸ਼ਟਰੀ ਏਕਤਾ ਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਇਕ ਸੁਰ ਵਿਚ ‘ਵੰਦੇ ਮਾਤਰਮ’ ਦਾ ਗਾਇਨ ਕਰਕੇ ਰਾਸ਼ਟਰੀ ਭਾਵਨਾ ਦਾ ਪ੍ਰਗਟਾਵਾ ਕਰਨਗੇ। ਸਕੂਲ ਦੀ ਪ੍ਰਿੰਸੀਪਲ ਨੇਹਾ ਬਤਰਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ‘ਵੰਦੇ ਮਾਤਰਮ’ ਦੇ ਸ਼ਬਦਾਂ, ਸੁਰ ਤੇ ਲੈਅ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਮੂਹਿਕ ਗਾਇਨ ਸੁਚੱਜੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਜਾ ਸਕੇ। ਸਕੂਲ ਚੇਅਰਪਰਸਨ ਡਾ.ਰਜਿੰਦਰ ਪਾਲ ਨੇ ਕਿਹਾ ਕਿ ‘ਵੰਦੇ ਮਾਤਰਮ’ ਭਾਰਤ ਦੇ ਰਾਸ਼ਟਰੀ ਗੌਰਵ ਤੇ ਆਜ਼ਾਦੀ ਦੇ ਸੰਘਰਸ਼ ਦੀਆਂ ਯਾਦਾਂ ਨਾਲ ਜੁੜਿਆ ਮਹੱਤਵਪੂਰਨ ਗੀਤ ਹੈ। ਉਨ੍ਹਾਂ ਦੱਸਿਆ ਕਿ 25 ਸਤੰਬਰ ਨੂੰ ਸਕੂਲ ਪਰਿਵਾਰ ਵਲੋਂ ਇਸ ਦੇਸ਼-ਵਿਆਪੀ ਮੁਹਿੰਮ ਵਿਚ ਭਾਗ ਲੈਂਦਿਆਂ ਇੱਕਜੁੱਟ ਹੋ ਕੇ ਇਕ ਸੁਰ ਵਿਚ ‘ਵੰਦੇ ਮਾਤਰਮ’ ਦਾ ਗਾਇਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਫਿਰੌਤੀ ਲਈ ਜੈਨ ਪਲਾਈਵੁੱਡ ਦੀ ਦੁਕਾਨ ’ਤੇ ਕੀਤੀ ... ਅਗਲੀ ਖ਼ਬਰ ਐਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਵਲੋਂ ਸਕੂਲ ਵਿਚ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।