23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਫ਼ਿਰੋਜ਼ਪੁਰ ਮੰਡਲ ਵਿਚ ਰਾਜਭਾਸ਼ਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਆਯੋਜਿਤ

ਫਿਰੋਜ਼ਪੁਰ 22 ਸਤੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਦੀ ਮੰਡਲ ਰਾਜਭਾਸ਼ਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ 21 ਸਤੰਬਰ 2026 ਨੂੰ ਮੰਡਲ ਦਫ਼ਤਰ ਵਿਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਫ਼ਿਰੋਜ਼ਪੁਰ ਮੰਡਲ ਦੇ ਸਾਰੇ ਸ਼ਾਖਾ ਅਧਿਕਾਰੀਆਂ ਅਤੇ ਮੁੱਖ ਦਫ਼ਤਰ ਸੁਪਰਡੈਂਟਾਂ ਨੇ ਹਿੱਸਾ ਲਿਆ।

ਅਜੀਤ ਡੈਸਕ 23-09-2026
ਫਿਰੋਜ਼ਪੁਰ 22 ਸਤੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਦੀ ਮੰਡਲ ਰਾਜਭਾਸ਼ਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ 21 ਸਤੰਬਰ 2026 ਨੂੰ ਮੰਡਲ ਦਫ਼ਤਰ ਵਿਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਫ਼ਿਰੋਜ਼ਪੁਰ ਮੰਡਲ ਦੇ ਸਾਰੇ ਸ਼ਾਖਾ ਅਧਿਕਾਰੀਆਂ ਅਤੇ ਮੁੱਖ ਦਫ਼ਤਰ ਸੁਪਰਡੈਂਟਾਂ ਨੇ ਹਿੱਸਾ ਲਿਆ। ਮੀਟਿੰਗ ਦੇ ਸ਼ੁਰੂ ਵਿਚ ਮੰਡਲ ਰੇਲ ਪ੍ਰਬੰਧਕ ਨੇ ਮੰਡਲ ਪੱਧਰ ’ਤੇ 01 ਸਤੰਬਰ ਤੋਂ 15 ਸਤੰਬਰ 2026 ਤੱਕ ਆਯੋਜਿਤ ‘ਰਾਜਭਾਸ਼ਾ ਪੰਦਰਵਾੜਾ-2026’ ਦੇ ਸਫ਼ਲ ਆਯੋਜਨ ਲਈ ਰਾਜਭਾਸ਼ਾ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪੰਦਰਵਾੜੇ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਮੰਡਲ ਦੇ ਕਰਮਚਾਰੀਆਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਮੰਡਲ ਰੇਲ ਪ੍ਰਬੰਧਕ ਨੇ ਕਿਹਾ ਕਿ ਸਾਰੇ ਅਧਿਕਾਰੀ ਆਪਣੇ ਵਿਭਾਗੀ ਨਿਰੀਖਣ ਦੌਰਾਨ ਰਾਜਭਾਸ਼ਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਨਿਰੀਖਣ ਰਿਪੋਰਟ ਵਿਚ ਇਸ ਦਾ ਜ਼ਿਕਰ ਜ਼ਰੂਰ ਕਰਨ। ਰਾਜਭਾਸ਼ਾ ਵਿਚ ਕੰਮ ਕਰਦੇ ਸਮੇਂ ਸਰਲ ਅਤੇ ਸੁਖਾਲੇ ਸ਼ਬਦਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਅਪਰ ਮੰਡਲ ਰੇਲ ਪ੍ਰਬੰਧਕ ਸਮੇਤ ਅਪਰ ਮੁੱਖ ਰਾਜਭਾਸ਼ਾ ਅਧਿਕਾਰੀ ਨਿਤਿਨ ਗਰਗ ਨੇ ਸਾਰੇ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਖ਼ੁਦ ਹਿੰਦੀ ਵਿਚ ਕੰਮ ਕਰਨ ਅਤੇ ਆਪਣੇ ਅਧੀਨ ਕਰਮਚਾਰੀਆਂ ਨੂੰ ਵੀ ਇਸ ਲਈ ਉਤਸ਼ਾਹਿਤ ਕਰਨ। ਮੀਟਿੰਗ ਦਾ ਸੰਚਾਲਨ ਸਹਾਇਕ ਮੰਡਲ ਸਮੱਗਰੀ ਪ੍ਰਬੰਧਕ ਸਮੇਤ ਰਾਜਭਾਸ਼ਾ ਅਧਿਕਾਰੀ ਮਸਤਰਾਮ ਮੀਨਾ ਨੇ ਕੀਤਾ। ਅੰਤ ਵਿਚ ਉਨ੍ਹਾਂ ਵਲੋਂ ਧੰਨਵਾਦ ਦੇ ਮਤੇ ਨਾਲ ਮੀਟਿੰਗ ਦਾ ਸਫ਼ਲਤਾਪੂਰਵਕ ਸਮਾਪਨ ਹੋਇਆ।
ਪਿਛਲੀ ਖ਼ਬਰ ਹਲਕਾ ਫਿਰੋਜ਼ਪੁਰ ਸ਼ਹਿਰੀ ਵਿਖੇ ਵਿਧਾਇਕ ਭੁੱਲਰ ਨੇ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਅਗਲੀ ਖ਼ਬਰ ਕਾਂਗਰਸੀ ਆਗੂ ਬੰਟੀ ਭਠੇਜਾ ਅਤੇ ਨਗਰ ਕੌਂਸਲ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਸੀਵਰੇਜ, ਪਾਣੀ ਅਤੇ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।