ਨੈਸ਼ਨਲ ਪੱਧਰ ’ਤੇ ਖੇਡੇਗੀ ਰਾਮਪੁਰਾ ਨਰਾਇਣਪੁਰਾ ਸਕੂਲ ਦੀ ਵਿਦਿਆਰਥਣ ਦਿਕਸ਼ਾ
ਬੱਲੂਆਣਾ, 22 ਸਤੰਬਰ (ਜਸਮੇਲ ਸਿੰਘ ਢਿੱਲੋਂ)-17ਵੀਆਂ ਪੰਜਾਬ ਸਕੂਲ ਅੰਡਰ ਜ਼ਿਲ੍ਹਾ ਖੇਡਾਂ 2026-27 ਵਿਚ ਕਬੱਡੀ ਨੈਸ਼ਨਲ ਸਟਾਈਲ ਵਰਗ ਅੰਡਰ 14 ਲੜਕੀਆਂ ਦੀ ਟੀਮ ਨੇ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਭਾਗ ਲਿਆ। ਜਿਸ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਟੀਮ ਨੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ।
ਅਜੀਤ ਡੈਸਕ
23-09-2026