24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਖ਼ੁਸ਼ੀ ਫਾਊਂਡੇਸ਼ਨ ਅਤੇ ਲਾਇਨਜ਼ ਕਲੱਬ ਵਲੋਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਆਯੋਜਿਤ ਵਿਧਾਇਕ ਸਵਨਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਚੌਧਰੀਆਂ ਵਾਲੀ ਗਲੀ ਵਿਖੇ ਖ਼ੁਸ਼ੀ ਫਾਊਂਡੇਸ਼ਨ ਅਤੇ ਲਾਇਨਜ਼ ਕਲੱਬ ਵਲੋਂ ਸਾਂਝੇ ਤੌਰ ’ਤੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ।

ਅਜੀਤ ਡੈਸਕ 23-09-2026
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਚੌਧਰੀਆਂ ਵਾਲੀ ਗਲੀ ਵਿਖੇ ਖ਼ੁਸ਼ੀ ਫਾਊਂਡੇਸ਼ਨ ਅਤੇ ਲਾਇਨਜ਼ ਕਲੱਬ ਵਲੋਂ ਸਾਂਝੇ ਤੌਰ ’ਤੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਦੀ ਧਰਮ-ਪਤਨੀ ਅਤੇ ਖ਼ੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਮੈਡਮ ਖ਼ੁਸ਼ਬੂ ਸਾਵਨਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਕੈਂਪ ਦੌਰਾਨ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਵਿਧਾਇਕ ਸਵਨਾ ਨੇ ਸੰਸਥਾਵਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨਵਤਾ ਦੀ ਭਲਾਈ ਲਈ ਅਜਿਹੇ ਕੈਂਪ ਬਹੁਤ ਸ਼ਲਾਘਾਯੋਗ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੀ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਆਧੁਨਿਕ ਸਿਹਤ ਸਹੂਲਤਾਂ, ਮਾਹਿਰ ਡਾਕਟਰ ਅਤੇ ਨਵੀਆਂ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ।
ਪਿਛਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਨੈਸ਼ਨਲ ਪੱਧਰ ’ਤੇ ਖੇਡੇਗੀ ਰਾਮਪੁਰਾ ਨਰਾਇਣਪੁਰਾ ਸਕੂਲ ਦੀ ਵਿਦਿਆਰਥਣ ਦਿਕਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।