23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਈ.ਟੀ.ਟੀ 6635 ਅਧਿਆਪਕ ਯੂਨੀਅਨ ਦੀ ਬੈਠਕ ਹੋਈ ਰਣਜੋਤ ਸਿੰਘ ਤਹਿਸੀਲ ਪ੍ਰਧਾਨ ਅਤੇ ਨਵਦੀਪ ਸਿੰਘ ਸਕੱਤਰ ਬਣੇ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)- ਸਥਾਨਕ ਊਧਮ ਸਿੰਘ ਪਾਰਕ ਜਲਾਲਾਬਾਦ ਵਿਖੇ ਈ. ਟੀ.

ਅਜੀਤ ਡੈਸਕ 23-09-2026
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)- ਸਥਾਨਕ ਊਧਮ ਸਿੰਘ ਪਾਰਕ ਜਲਾਲਾਬਾਦ ਵਿਖੇ ਈ.ਟੀ.ਟੀ 6635 ਅਧਿਆਪਕ ਯੂਨੀਅਨ ਦੀ ਵਿਸ਼ੇਸ਼ ਬੈਠਕ ਸੂਬਾ ਸਕੱਤਰ ਸ਼ਲਿੰਦਰ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਮੌਜੂਦਾ ਸਮੇਂ ਚੱਲ ਰਹੇ ਮੁਲਾਜ਼ਮ ਸੰਘਰਸ਼ਾਂ ਅਤੇ ਅਧਿਆਪਕਾਂ ਨਾਲ ਸਬੰਧਿਤ ਵੱਖ-ਵੱਖ ਮੰਗਾਂ ’ਤੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ 17-07-2020 ਦਾ ਨੋਟੀਫ਼ਿਕੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਕੱਟੇ ਗਏ ਭੱਤੇ ਬਹਾਲ ਕਰਵਾਉਣ ਸਮੇਤ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ‘ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਵਲੋਂ ਵਿੱਢੇ ਗਏ ਸੰਘਰਸ਼ਾਂ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਮੌਜੂਦਾ ਸਮੇਂ ਮੁਲਾਜ਼ਮ ਤਾਲਮੇਲ ਕਮੇਟੀ ਦੇ ਬੈਨਰ ਹੇਠ ਚੱਲ ਰਹੇ ਸੰਘਰਸ਼ ਵਿਚ ਯੂਨੀਅਨ ਦੀ ਸਰਗਰਮ ਭੂਮਿਕਾ ਤੈਅ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਬੈਠਕ ਦੌਰਾਨ ਜਲਾਲਾਬਾਦ ਤਹਿਸੀਲ ਇਕਾਈ ਦੀ 13 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਸਰਬਸੰਮਤੀ ਨਾਲ ਰਣਜੋਤ ਸਿੰਘ ਨੂੰ ਤਹਿਸੀਲ ਪ੍ਰਧਾਨ ਅਤੇ ਨਵਦੀਪ ਸਿੰਘ ਨੂੰ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਹਰਜੋਤ ਸਿੰਘ ਨੂੰ ਖ਼ਜ਼ਾਨਚੀ ਅਤੇ ਅਸ਼ੋਕ ਸਿੰਘ ਨੂੰ ਪ੍ਰੈੱਸ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਕਮੇਟੀ ਮੈਂਬਰਾਂ ਵਜੋਂ ਨੀਲਮ ਰਾਣੀ, ਪਰਮਜੀਤ ਕੌਰ, ਪ੍ਰਿੰਸ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ, ਰਮਨਦੀਪ ਸਿੰਘ, ਸੁਰਿੰਦਰ ਕੁਮਾਰ, ਵਿਕਰਮ, ਕੁਲਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਖ਼ਾਲਸਾ ਦੀ ਚੋਣ ਕੀਤੀ ਗਈ। ਇਸ ਮੌਕੇ ਡੀ.ਟੀ.ਐੱਫ.ਪੰਜਾਬ ਦੇ ਸੂਬਾ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਹੋਏ। ਆਗੂਆਂ ਨੇ ਨਵ-ਨਿਯੁਕਤ ਤਹਿਸੀਲ ਕਮੇਟੀ ਨੂੰ ਵਧਾਈ ਦਿੰਦਿਆਂ ਮੁਲਾਜ਼ਮਾਂ ਤੇ ਅਧਿਆਪਕਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਵਲੋਂ ਜ਼ੀਰਾ ਵਿਖੇ ਵਿਸ਼ਾਲ ਖੂਨਦਾਨ ਕੈਂਪ 26 ਨੂੰ ਅਗਲੀ ਖ਼ਬਰ ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ਤੋਂ ਡੋਰ-ਟੂ-ਡੋਰ ਮੁਹਿੰਮ ਕੀਤੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।