ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਡਾਇਰੈਕਟਰ ਨੂੰ ਭੇਜਿਆ ਮੰਗ-ਪੱਤਰ
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਮੁਤਾਬਿਕ ਜਥੇਬੰਦੀ ਦੀ ਸਥਾਨਕ ਇਕਾਈ ਨੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਪੰਜਾਬ ਨੂੰ ਈਮੇਲ ਰਾਹੀਂ ਇਕ ਮੰਗ ਪੱਤਰ ਭੇਜ ਕੇ ਕੁਝ ਅਹਿਮ ਮਸਲਿਆਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਬੀਬੀ ਬਲਵੀਰ ਕੌਰ ਤਲਵੰਡੀ ਸਾਬੋ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਈਮੇਲ ਰਾਹੀਂ ਭੇਜੇ ਉਕਤ ਪੱਤਰ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪਹਿਲਾਂ ਪੰਜਾਬ ਪੱਧਰ ’ਤੇ ਨਿੱਜੀ ਕੰਪਨੀਆਂ ਰਾਹੀਂ ਦੇ ਰਹੀ ਸੀ ਅਤੇ ਹੁਣ ਜ਼ਿਲ੍ਹਾ ਪੱਧਰ ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਰਾਸ਼ਨ ਦੇਣ ਦੀ ਯੋਜਨਾ ਬਣਾ ਰਹੀ ਹੈ ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ।
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਮੁਤਾਬਿਕ ਜਥੇਬੰਦੀ ਦੀ ਸਥਾਨਕ ਇਕਾਈ ਨੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਪੰਜਾਬ ਨੂੰ ਈਮੇਲ ਰਾਹੀਂ ਇਕ ਮੰਗ ਪੱਤਰ ਭੇਜ ਕੇ ਕੁਝ ਅਹਿਮ ਮਸਲਿਆਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਬੀਬੀ ਬਲਵੀਰ ਕੌਰ ਤਲਵੰਡੀ ਸਾਬੋ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਈਮੇਲ ਰਾਹੀਂ ਭੇਜੇ ਉਕਤ ਪੱਤਰ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪਹਿਲਾਂ ਪੰਜਾਬ ਪੱਧਰ ’ਤੇ ਨਿੱਜੀ ਕੰਪਨੀਆਂ ਰਾਹੀਂ ਦੇ ਰਹੀ ਸੀ ਅਤੇ ਹੁਣ ਜ਼ਿਲ੍ਹਾ ਪੱਧਰ ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਰਾਸ਼ਨ ਦੇਣ ਦੀ ਯੋਜਨਾ ਬਣਾ ਰਹੀ ਹੈ ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਰਾਸ਼ਨ ਤਾਜ਼ਾ ਪਕਾ ਕੇ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਦਿੱਤਾ ਜਾਵੇ ਨਾ ਕਿ ਨਿੱਜੀ ਕੰਪਨੀਆਂ ਰਾਹੀਂ। ਬਲਾਕ ਪ੍ਰਧਾਨ ਮੁਤਾਬਿਕ ਨਿੱਜੀ ਕੰਪਨੀਆਂ ਗੈਰਮਿਆਰੀ ਰਾਸ਼ਨ ਆਂਗਣਵਾੜੀ ਕੇਂਦਰਾਂ ਵਿਚ ਭੇਜਦੀਆਂ ਹਨ ਜਿਸ ਬਾਬਤ ਸਰਕਾਰਾਂ ਵੀ ਜ਼ਿੰਮੇਵਾਰੀ ਨਹੀਂ ਲੈਂਦੀਆਂ। ਉਨ੍ਹਾਂ ਮੰਗ ਕੀਤੀ ਕਿ ਨਿੱਜੀ ਕੰਪਨੀਆਂ ਰਾਹੀਂ ਰਾਸ਼ਨ ਭੇਜਣ ਦੀ ਪ੍ਰਕ੍ਰਿਆ ਨੂੰ ਫ਼ੌਰੀ ਠੱਲ੍ਹ ਪਾਈ ਜਾਵੇ।