24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰੇ-ਪੀਰ ਮੁਹੰਮਦ

ਮੱਖੂ, 23 ਸਤੰਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਡਾ. ਮਨਮੋਹਨ ਸਿੰਘ ਪੀਰ ਮੁਹੰਮਦ ਦੀ ਪ੍ਰਧਾਨਗੀ ਹੇਠ ਹੋਈ।

ਅਜੀਤ ਡੈਸਕ 24-09-2026
ਮੱਖੂ, 23 ਸਤੰਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਡਾ.ਮਨਮੋਹਨ ਸਿੰਘ ਪੀਰ ਮੁਹੰਮਦ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਆਗੂ ਲਖਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੰਜਾਬ ਸਰਕਾਰ ਤੁਰੰਤ ਪ੍ਰਭਾਵ ਨਾਲ ਲਾਗੂ ਕਰੇ। ਉਨ੍ਹਾਂ ਕਿਹਾ ਕਿ ਜੋ ਇਕ ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਧਰਨਾ ਲਾਇਆ ਸੀ ਉਸ ਧਰਨੇ ਦੇ ਅਖੀਰਲੇ ਦਿਨ ਪੰਜਾਬ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਧਰਨੇ ਵਿਚ ਆ ਕੇ ਲਿਖਤੀ ਤੌਰ ’ਤੇ ਮੰਗਾਂ ਮੰਨੀਆਂ ਸਨ ਤੇ ਇਸ ਨੂੰ ਲਾਗੂ ਕਰਨ ਦਾ ਲਿਖਤੀ ਤੌਰ ’ਤੇ ਭਰੋਸਾ ਦਿੱਤਾ ਸੀ ਪਰ ਸਰਕਾਰ ਅਜੇ ਤੱਕ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਇਸ ਲਈ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਜੇਕਰ ਪੰਜਾਬ ਸਰਕਾਰ ਨੇ ਇਹ ਮੰਗਾਂ ਤੁਰੰਤ ਪ੍ਰਭਾਵ ਨਾਲ ਲਾਗੂ ਨਾ ਕੀਤੀਆਂ ਤਾਂ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਰ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਡਾਕਟਰ ਮਨਮੋਹਨ ਸਿੰਘ ਬਲਾਕ ਪ੍ਰਧਾਨ, ਬਲਵੀਰ ਸਿੰਘ ਪੱਧਰੀ, ਗੁਰਦੀਪ ਸਿੰਘ ਸ਼ੀਂਹਾਂਪਾੜੀ, ਬਲਵਿੰਦਰ ਸਿੰਘ ਮਰਾੜ, ਬੁੱਧ ਸਿੰਘ ਮਲੰਗ ਸ਼ਾਹ ਵਾਲਾ ਆਦਿ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਫਿਰੋਜ਼ਪੁਰ ਦਿਹਾਤੀ ਵਿਕਾਸ ਦੀਆਂ ਲੀਹਾਂ ’ਤੇ : ਪਰਮਜੀਤ ਸਿੰਘ ਪੰਮਾ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਡਾਇਰੈਕਟਰ ਨੂੰ ਭੇਜਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।