24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਹਾਰਾ ਕਲੱਬ ਦੀ ਮਹੀਨੇ ਵਾਰ ਮੀਟਿੰਗ ਹੋਈ

ਜ਼ੀਰਾ, 23 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸਹਾਰਾ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਕਲੱਬ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਪਿਛਲੇ ਪਾਸ ਕੀਤੇ ਮਤਿਆਂ ਤੇ ਆਉਣ ਵਾਲੇ ਸੇਵਾ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।

ਸਹਾਰਾ ਕਲੱਬ ਦੇ ਮੈਂਬਰ ਮਹੀਨੇਵਾਰ ਮੀਟਿੰਗ ਦੌਰਾਨ। ਤਸਵੀਰ-ਪ੍ਰਤਾਪ ਸਿੰਘ ਹੀਰਾ 24-09-2026
ਜ਼ੀਰਾ, 23 ਸਤੰਬਰ (ਪ੍ਰਤਾਪ ਸਿੰਘ ਹੀਰਾ)- ਸਹਾਰਾ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਕਲੱਬ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਪਿਛਲੇ ਪਾਸ ਕੀਤੇ ਮਤਿਆਂ ਤੇ ਆਉਣ ਵਾਲੇ ਸੇਵਾ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਕਲੱਬ ਵਲੋਂ ਪਿਛਲੇ ਇਕ ਮਹੀਨੇ ਦੌਰਾਨ ਕੀਤੇ ਗਏ ਸੇਵਾ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਨੇ ਦੱਸਿਆ ਕਿ ਜ਼ੀਰਾ ਦੇ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਇਕ ਵਿਅਕਤੀ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ ਤੇ ਇਕ ਮਰੀਜ਼ ਦੇ ਇਲਾਜ ਲਈ ਜੋਤ ਹਸਪਤਾਲ ਵਿਖੇ 15 ਹਜ਼ਾਰ ਰੁਪਏ ਦੀ ਸਹਾਇਤਾ ਖਜ਼ਾਨਚੀ ਜਸਵਿੰਦਰ ਸਿੰਘ ਖਾਲਸਾ ਵਲੋਂ ਜਮ੍ਹਾਂ ਕਰਵਾਈ ਗਈ। ਇਸ ਤੋਂ ਇਲਾਵਾ ਇਕ ਲੋੜਵੰਦ ਪਰਿਵਾਰ ਲਈ ਮਕਾਨ ਬਣਾਉਣ ਵਾਸਤੇ 10 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਜਦਕਿ ਜੀ.ਐਨ.ਐਮ. ਦਾ ਕੋਰਸ ਕਰ ਰਹੀ ਇਕ ਲੋੜਵੰਦ ਵਿਦਿਆਰਥਣ ਦੀ ਪੜ੍ਹਾਈ ਜਾਰੀ ਰੱਖਣ ਲਈ 8 ਹਜ਼ਾਰ ਰੁਪਏ ਦੀ ਫੀਸ ਜਮ੍ਹਾਂ ਕਰਵਾਈ ਗਈ। ਇਸ ਤੋਂ ਇਲਾਵਾ ਫਿਟਨਸ ਕਲੱਬ ਜ਼ੀਰਾ ਨੂੰ ਖੇਡਾਂ ਦਾ ਸਾਮਾਨ ਦੇਣ ਤੋਂ ਇਲਾਵਾ ਇਲਾਕੇ ਦੇ ਇਕ ਲੋੜਵੰਦ ਪਰਿਵਾਰ ਵਲੋਂ ਘਰੇਲੂ ਰਾਸ਼ਨ ਦੀ ਕੀਤੀ ਗਈ ਅਪੀਲ ’ਤੇ ਵੀ ਵਿਚਾਰ ਕੀਤਾ ਗਿਆ ਤੇ ਪਰਿਵਾਰ ਨੂੰ ਲੋੜੀਂਦਾ ਘਰੇਲੂ ਰਾਸ਼ਨ ਮੁਹੱਈਆ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿਚ ਹਰਪਾਲ ਸਿੰਘ ਪੰਡੋਰੀ, ਜਸਵੰਤ ਸਿੰਘ ਨਾਮਦੇਵ, ਨਰਿੰਦਰ ਸਿੰਘ ਲੈਕਚਰਾਰ, ਹਰਪਾਲ ਸਿੰਘ ਗਿੱਲ, ਗੁਰਬਖਸ਼ ਸਿੰਘ ਵਿੱਜ, ਨਛੱਤਰ ਸਿੰਘ ਸਰਪ੍ਰਸਤ, ਅੰਗਰੇਜ਼ ਸਿੰਘ ਅਟਵਾਲ, ਡਾ. ਪਾਲ ਸਿੰਘ ਆਦਿ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਡਿਸਕਵਰੀ ਵਰਲਡ ਕਾਨਵੈਂਟ ਸਕੂਲ ’ਚ ਵਿਸ਼ੇਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਪਟਵਾਰੀਆਂ ਦੀ ਹੜਤਾਲ ਕਾਰਨ ਕੰਮ-ਕਾਜ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।