ਵਿਸ਼ਵ ਪੰਜਾਬੀ ਦਿਵਸ ਮਨਾਇਆ
ਮੱਲਾਂਵਾਲਾ, 24 ਸਤੰਬਰ (ਬਲਬੀਰ ਸਿੰਘ ਜੋਸਨ)- ਵਿਸ਼ਵ ਪੰਜਾਬੀ ਦਿਵਸ ਮੌਕੇ ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਆਰਿਫ਼ ਕੇ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਸ਼ੇਸ਼ ਸਕੂਲ ਵਲੋਂ ਪੰਜਾਬੀ ਦਾ ਪੇਪਰ ਲੈ ਕੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਮੁਖੀ ਖ਼ੁਸ਼ਨਸੀਬ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਦੁਨੀਆ ਦੀਆਂ ਵੱਖ-ਵੱਖ ਭਾਸ਼ਾਵਾਂ ਜ਼ਰੂਰ ਸਿੱਖਣੀਆਂ ਚਾਹੀਦੀਆਂ ਹਨ ਪਰ ਆਪਣੀ ਮਾਂ ਬੋਲੀ ਪੰਜਾਬੀ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ।
ਅਜੀਤ ਡੈਸਕ
25-09-2026