25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਸ਼ਿਆਂ ਖ਼ਿਲਾਫ਼ ਜੰਗ ਲਈ ਸਿਰਫ ਸਰਕਾਰ ਨਹੀਂ ਹਰ ਪੰਜਾਬੀ ਅੱਗੇ ਆਵੇ - ਡਾ. ਅਰਮਿੰਦਰ ਸਿੰਘ

ਫ਼ਿਰੋਜ਼ਪੁਰ, 24 ਸਤੰਬਰ (ਸੁਖਵਿੰਦਰ ਸਿੰਘ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ 26 ਸਤੰਬਰ ਨੂੰ ਫਿਰੋਜ਼ਪੁਰ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਜਪਾ ਓ.

ਅਜੀਤ ਡੈਸਕ 25-09-2026
ਫ਼ਿਰੋਜ਼ਪੁਰ, 24 ਸਤੰਬਰ (ਸੁਖਵਿੰਦਰ ਸਿੰਘ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ 26 ਸਤੰਬਰ ਨੂੰ ਫਿਰੋਜ਼ਪੁਰ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਜਪਾ ਓ.ਬੀ.ਸੀ. ਮੋਰਚਾ ਪੰਜਾਬ ਦੇ ਸੂਬਾ ਸਕੱਤਰ ਡਾ. ਅਰਮਿੰਦਰ ਸਿੰਘ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਸੰਪਰਕ ਕਰਕੇ ਯਾਤਰਾ ਨਾਲ ਜੁੜਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ। ਨੌਜਵਾਨ ਦੇ ਨਸ਼ੇ ਦੀ ਲਪੇਟ ਵਿਚ ਆਉਣ ਨਾਲ ਪੂਰਾ ਪਰਿਵਾਰ ਤੇ ਸਮਾਜ ਪ੍ਰਭਾਵਿਤ ਹੁੰਦਾ ਹੈ। ਇਸ ਲਈ ਮਾਪਿਆਂ, ਧਾਰਮਿਕ ਸੰਸਥਾਵਾਂ, ਸਮਾਜਿਕ ਸੰਗਠਨਾਂ, ਅਧਿਆਪਕਾਂ ਤੇ ਆਮ ਲੋਕਾਂ ਨੂੰ ਵੀ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖਿਆ, ਖੇਡਾਂ, ਰੋਜ਼ਗਾਰ, ਹੁਨਰ ਤੇ ਸਮਾਜ ਸੇਵਾ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ 26 ਨੂੰ ਸ਼ਾਮ 4 ਵਜੇ ਆਰਿਫ ਕੇ ਤੋਂ ਸ਼ੁਰੂ ਹੋਵੇਗੀ ਅਤੇ ਸ਼ਾਮ 7 ਵਜੇ ਦਿੱਲੀ ਗੇਟ, ਫਿਰੋਜ਼ਪੁਰ ਵਿਖੇ ਪਹੁੰਚੇਗੀ। ਉਨ੍ਹਾਂ ਕਿਹਾ ਕਿ ਜੇ ਅਸੀਂ ਅੱਜ ਆਪਣੀ ਜਵਾਨੀ ਲਈ ਖੜ੍ਹੇ ਹੋਵਾਂਗੇ ਤਾਂ ਹੀ ਆਉਣ ਵਾਲਾ ਪੰਜਾਬ ਸੁਰੱਖਿਅਤ ਅਤੇ ਮਜ਼ਬੂਤ ਹੋਵੇਗਾ।
ਪਿਛਲੀ ਖ਼ਬਰ ਹੋਸਪੇਟੇਲਿਟੀ ਅਤੇ ਟੂਰੀਜ਼ਮ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਕੇ ਰਾਹਤਕਰ ਵਲੋਂ ਫਿਰੋਜ਼ਪੁਰ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।