25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਸ਼ਵ ਪੰਜਾਬੀ ਦਿਵਸ ਖ਼ਾਲਸਾ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਉਤਸ਼ਾਹ ਨਾਲ ਮਨਾਇਆ

ਮੱਲਾਂਵਾਲਾ, 24 ਸਤੰਬਰ (ਗੁਰਦੇਵ ਸਿੰਘ)- ਵਿਦਿਆਰਥੀ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨੂੰ ਮੁੱਖ ਰੱਖ ਕੇ ਵਿੱਦਿਆ ਪ੍ਰਦਾਨ ਕਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਵਿਸ਼ਵ ਪੰਜਾਬੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।

ਕਵਿਤਾ ਪੇਸ਼ ਕਰਦੀਆਂ ਵਿਦਿਆਰਥਣਾਂ। ਤਸਵੀਰ-ਗੁਰਦੇਵ ਸਿੰਘ 25-09-2026
ਮੱਲਾਂਵਾਲਾ, 24 ਸਤੰਬਰ (ਗੁਰਦੇਵ ਸਿੰਘ)- ਵਿਦਿਆਰਥੀ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨੂੰ ਮੁੱਖ ਰੱਖ ਕੇ ਵਿੱਦਿਆ ਪ੍ਰਦਾਨ ਕਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਸ.ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਵਿਸ਼ਵ ਪੰਜਾਬੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਮੂਲ ਮੰਤਰ ਤੇ ਅਰਦਾਸ ਉਪਰੰਤ ਲੈਕਚਰ, ਕਵਿਤਾ, ਸੁਹਾਗ, ਘੋੜੀਆਂ, ਬੁਝਾਰਤਾਂ, ਪੰਜਾਬੀ ਗੀਤ ਆਦਿ ਦੀ ਪੇਸ਼ਕਾਰੀ ਕੀਤੀ ਗਈ। ਸਕੂਲ ਦੇ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਵੀ ਵਿਸ਼ਵ ਪੰਜਾਬੀ ਦਿਵਸ ਨਾਲ ਸੰਬੰਧਿਤ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਤੋਂ ਬਿਨਾਂ ਸਕੂਲ ਦੇ ਅਧਿਆਪਕ ਤੇ ਵਿਦਿਆਰਥੀਆਂ ਨੇ ਆਪ ਪੈਂਤੀ ਅੱਖਰੀ ਲਿਖੀ, ਦਸਤਖ਼ਤ ਪੰਜਾਬੀ ਵਿਚ ਕੀਤੇ ਤੇ ਅੱਗੇ ਤੋਂ ਵੀ ਪੰਜਾਬੀ ਵਿਚ ਦਸਤਖ਼ਤ ਕਰਨ ਦਾ ਪ੍ਰਣ ਕੀਤਾ। ਮੇਰੀ ਪੰਜਾਬੀ ਮੇਰਾ ਮਾਣ ਮੁਹਿੰਮ ਤਹਿਤ ਡਾ.ਜਗਜੀਤ ਸਿੰਘ ਧੂਰੀ ਫਾਊਂਡਰ ਆਪਣਾ ਪੰਜਾਬ ਫਾਊਂਡੇਸ਼ਨ ਦੇ ਦਿਸ਼ਾ ਨਿਰਦੇਸ਼ ਹੇਠ ਤੇ ਸੰਸਥਾ ਦੇ ਪ੍ਰਿੰਸੀਪਲ ਇਕਬਾਲ ਸਿੰਘ, ਵਾਈਸ ਪ੍ਰਿੰਸੀਪਲ ਬਚਿੱਤਰ ਸਿੰਘ ਦੀ ਅਗਵਾਈ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਇਆ ਗਿਆ।
ਪਿਛਲੀ ਖ਼ਬਰ 2027 ਵਿਚ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣੇਗੀ- ਗੁਰਪ੍ਰੀਤ ਸਿੰਘ ਸੇਖੋਂ ਅਗਲੀ ਖ਼ਬਰ ਫ਼ਿਰੋਜ਼ਪੁਰ ’ਚ ਐਂਟੀ ਕਰੱਪਸ਼ਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬੇਦੀ ਨੇ ਕੀਤੀਆਂ ਨਿਯੁਕਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।