26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਿੰਡ ਝੁੱਗੇ ਗੁਲਾਬ ਵਿਖੇ ਕੀਤੀ ਗਈ ਲੋਕ ਮਿਲਣੀ, 18 ਤੋਂ ਵੱਧ ਪਰਿਵਾਰ ‘ਆਪ’ ’ਚ ਹੋਏ ਸ਼ਾਮਿਲ

ਫ਼ਾਜ਼ਿਲਕਾ, 25 ਸਤੰਬਰ (ਅਮਰਜੀਤ ਸ਼ਰਮਾ)-ਪਿੰਡ ਝੁੱਗੇ ਗੁਲਾਬ ਸਿੰਘ ਵਿਖੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਦੀ ਅਗਵਾਈ ਹੇਠ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਪਿੰਡ ਵਾਸੀਆਂ ਨਾਲ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਅਜੀਤ ਡੈਸਕ 26-09-2026
ਫ਼ਾਜ਼ਿਲਕਾ, 25 ਸਤੰਬਰ (ਅਮਰਜੀਤ ਸ਼ਰਮਾ)-ਪਿੰਡ ਝੁੱਗੇ ਗੁਲਾਬ ਸਿੰਘ ਵਿਖੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਦੀ ਅਗਵਾਈ ਹੇਠ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਪਿੰਡ ਵਾਸੀਆਂ ਨਾਲ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਲੋਕ ਮਿਲਣੀ ਦੌਰਾਨ ਸੰਦੀਪ ਸਿੰਘ ਭੱਟੀ ਨੇ ਦੱਸਿਆ ਕਿ 18 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਬਣਦਾ ਮਾਣ-ਸਨਮਾਨ ਦੇਣ ਦੀ ਗੱਲ ਕਹੀ। ਪਿੰਡ ਵਾਸੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਸੰਦੀਪ ਸਿੰਘ ਭੱਟੀ ਦੇ ਧਿਆਨ ਵਿਚ ਲਿਆਂਦੀਆਂ। ਭੱਟੀ ਨੇ ਕਿਹਾ ਕਿ ਜਿਹੜੇ ਮਸਲਿਆਂ ਦਾ ਮੌਕੇ ’ਤੇ ਹੱਲ ਸੰਭਵ ਸੀ, ਉਨ੍ਹਾਂ ਸਬੰਧੀ ਤੁਰੰਤ ਕਾਰਵਾਈ ਕਰਵਾਈ ਗਈ ਜਦਕਿ ਬਾਕੀ ਮਾਮਲਿਆਂ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ’ਚ ਲਿਆ ਕੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
ਪਿਛਲੀ ਖ਼ਬਰ ਪੰਜਾਬ ਸਰਕਾਰ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਵਲੋਂ ਨਵੇਂ ਬਣੇ ਅਹੁਦੇਦਾਰਾਂ ਨੂੰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।