ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਗੁਰੂਹਰਸਹਾਏ ਵਲੋਂ ਬਲਾਕ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਤੇ ਕਿਸਾਨੀ ਨਾਲ ਸਬੰਧਿਤ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਗੁਰੂਹਰਸਹਾਏ ਵਲੋਂ ਬਲਾਕ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਤੇ ਕਿਸਾਨੀ ਨਾਲ ਸਬੰਧਿਤ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦੇ ਹਿੱਤ ਵਿਚ ਸਰਬਸੰਮਤੀ ਨਾਲ ਕਈ ਮਤੇ ਵੀ ਪਾਸ ਕੀਤੇ ਗਏ। ਬਲਾਕ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਜਿਸ ਦੇ ਮੱਦੇਨਜ਼ਰ ਗੁਰੂਹਰਸਹਾਏ ਦੀ ਦਾਣਾ ਮੰਡੀ ਵਿਚ ਕਿਸਾਨਾਂ ਦੀਆਂ ਸਹੂਲਤਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦਾਣਾ ਮੰਡੀ ਵਿਚ ਸਫ਼ਾਈ ਵਿਵਸਥਾ, ਚਾਰਦੀਵਾਰੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਹਾਲਤ ਤਸੱਲੀਬਖ਼ਸ਼ ਨਹੀਂ ਹੈ। ਇਸ ਤੋਂ ਇਲਾਵਾ ਮੰਡੀ ਵਿਚ ਬਿਜਲੀ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਵੀ ਸੁਚਾਰੂ ਬਣਾਉਣ ਦੀ ਲੋੜ ਹੈ। ਉਨ੍ਹਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਦਾਣਾ ਮੰਡੀ ਵਿਚ ਸਫ਼ਾਈ, ਚਾਰਦੀਵਾਰੀ, ਰੌਸ਼ਨੀ ਅਤੇ ਪਾਣੀ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਨੂੰ ਮੁਕੰਮਲ ਕੀਤਾ ਜਾਵੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਬਲਾਕ ਵਿਚ ਡੀ.ਏ.ਪੀ. ਖਾਦ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਅਨੋਖ ਸਿੰਘ, ਕੁਲਬੀਰ ਸਿੰਘ, ਚਰਨਜੀਤ ਸਿੰਘ, ਬਲਦੇਵ ਸਿੰਘ ਸੋਹਲ, ਸਤਪਾਲ ਸਿੰਘ, ਰਣਜੀਤ ਸਿੰਘ ਕਾਹਨ ਸਿੰਘ ਵਾਲਾ, ਸ਼ਵਿੰਦਰ ਸਿੰਘ ਮੀਤ ਪ੍ਰਧਾਨ, ਸੁਖਬੀਰ ਸਿੰਘ, ਗੁਰਬਚਨ ਸਿੰਘ, ਜਸਵਿੰਦਰ ਸਿੰਘ ਸ੍ਰੀਵਾਲਾ, ਬਰਜਿੰਦਰ ਸਿੰਘ ਪ੍ਰੈੱਸ ਸਕੱਤਰ, ਗੁਰਨਾਮ ਸਿੰਘ ਕੁਟੀ ਵਾਲੇ, ਬਲਵਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।