27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਲਈ ਤਿੰਨ ਦਿਨਾ ਲੰਗਰ ਦੀਆਂ ਤਿਆਰੀਆਂ ਜ਼ੋਰਾਂ ’ਤੇ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਸਬੰਧੀ ਸ੍ਰੀ ਗਣੇਸ਼ ਇਨਕਲੇਵ ਵਿਖੇ ਤਿੰਨ ਰੋਜ਼ਾ ਵਿਸ਼ਾਲ ਲੰਗਰ ਲਗਾਉਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਲੰਗਰ ਕਮੇਟੀ ਵਲੋਂ 6, 7 ਤੇ 8 ਅਕਤੂਬਰ ਨੂੰ ਲਗਾਏ ਜਾਣ ਵਾਲੇ ਲੰਗਰ ਨੂੰ ਲੈ ਕੇ ਸੇਵਾਦਾਰਾਂ ਵਲੋਂ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਗਣੇਸ਼ ਇਨਕਲੇਵ ਵਿਖੇ ਲੱਗਣ ਵਾਲੇ ਲੰਗਰਾਂ ਸੰਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦੌਰਾਨ ਸੜਕ ’ਤੇ ਪੈਚ ਵਰਕ ਲਗਾਉਂਦੇ ਸੇਵਾਦਾਰ। ਤਸਵੀਰ-ਗੁਰਿੰਦਰ ਸਿੰਘ 27-09-2026
ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਸਬੰਧੀ ਸ੍ਰੀ ਗਣੇਸ਼ ਇਨਕਲੇਵ ਵਿਖੇ ਤਿੰਨ ਰੋਜ਼ਾ ਵਿਸ਼ਾਲ ਲੰਗਰ ਲਗਾਉਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਲੰਗਰ ਕਮੇਟੀ ਵਲੋਂ 6, 7 ਤੇ 8 ਅਕਤੂਬਰ ਨੂੰ ਲਗਾਏ ਜਾਣ ਵਾਲੇ ਲੰਗਰ ਨੂੰ ਲੈ ਕੇ ਸੇਵਾਦਾਰਾਂ ਵਲੋਂ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਲੰਗਰ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਜੋੜ ਮੇਲੇ ਦੌਰਾਨ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੰਗਰ, ਰਿਹਾਇਸ਼, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ ਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਲਾਕਾ ਨਿਵਾਸੀਆਂ ਵਲੋਂ ਵੀ ਇਸ ਧਾਰਮਿਕ ਸੇਵਾ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਬਾਬਾ ਬੁੱਢਾ ਜੀ ਦੇ ਅਸਥਾਨਾਂ ’ਤੇ ਦਰਸ਼ਨ ਦੀਦਾਰੇ ਕਰਨ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਣੇਸ਼ ਇਨਕਲੇਵ ਤੇ ਗੋਬਿੰਦ ਇਨਕਲੇਵ ਨੇੜੇ ਲੰਮੇ ਸਮੇਂ ਤੋਂ ਖਸਤਾ ਹਾਲ ਸੜਕ ਦੀ ਹਾਲਤ ਵੀ ਸੁਧਾਰਨ ਲਈ ਉਪਰਾਲਾ ਕੀਤਾ ਗਿਆ ਜਿਸ ਦੀ ਇਲਾਕਾ ਵਾਸੀਆਂ ਵਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਲੰਗਰ ਸੰਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਦੇਖਦਿਆਂ ਨਗਰ ਕੌਂਸਲ ਦੇ ਸਹਿਯੋਗ ਨਾਲ ਸੜਕ ’ਤੇ ਪੈਚ ਵਰਕ ਕਰਵਾਇਆ ਗਿਆ। ਇਸ ਮੌਕੇ ਠੇਕੇਦਾਰ ਪਰਮਵੀਰ ਸਿੰਘ ਵੜੈਚ, ਰਣਜੀਤ ਸਿੰਘ, ਧਰਮਿੰਦਰ ਸਿੰਘ, ਗੁਰਸਾਹਿਬ ਸਿੰਘ, ਬਲਜੀਤ ਸਿੰਘ ਥਿੰਦ, ਦੀਪੂ ਕਟਾਰੀਆ, ਹਰਜੀਤ ਸਿੰਘ, ਰਾਜਨ ਬਿੰਦਰਾ, ਵਿਜੇ ਮੱਗੋ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਨਸ਼ਾ ਮੁਕਤ ਯਾਤਰਾ ਦੇ ਸਵਾਗਤ ਲਈ ਰਾਣਾ ਸੋਢੀ ਨੇ ਆਰਿਫ਼ ਕੇ ਵਿਖੇ ਕੀਤਾ ਵੱਡਾ ਇਕੱਠ ਅਗਲੀ ਖ਼ਬਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।