28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਮਰੀਕਾ ਨਾਲ ਵਪਾਰਕ ਸਮਝੌਤਾ ਭਾਰਤੀ ਕਿਸਾਨਾਂ ਲਈ ਬਣ ਸਕਦੈ ਵੱਡੀ ਚੁਣੌਤੀ : ਗੁਰਮੀਤ ਸਿੰਘ ਘੋੜੇਚੱਕ

ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਕਿਯੂ ਸਿੱਧੂਪੁਰ ਦੇ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਤਹਿਤ ਖੇਤੀਬਾੜੀ ਉਤਪਾਦਾਂ ਦੀ ਦਰਾਮਦ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦਾ ਭਾਰਤੀ ਕਿਸਾਨਾਂ ਦੀ ਆਰਥਿਕਤਾ ’ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਭਾਰਤ ਆਉਣ ਵਾਲੀਆਂ ਵਸਤਾਂ ’ਤੇ ਜ਼ੀਰੋ ਫ਼ੀਸਦੀ ਟੈਕਸ ਅਤੇ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਵਸਤਾਂ ’ਤੇ 18 ਫ਼ੀਸਦੀ ਟੈਕਸ ਦੀ ਗੱਲ ਸਾਹਮਣੇ ਆ ਰਹੀ ਹੈ।

ਅਜੀਤ ਡੈਸਕ 28-09-2026
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਕਿਯੂ ਸਿੱਧੂਪੁਰ ਦੇ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਨੇ ਅਮਰੀਕਾ ਨਾਲ ਵਪਾਰਕ ਸਮਝੌਤੇ ਤਹਿਤ ਖੇਤੀਬਾੜੀ ਉਤਪਾਦਾਂ ਦੀ ਦਰਾਮਦ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦਾ ਭਾਰਤੀ ਕਿਸਾਨਾਂ ਦੀ ਆਰਥਿਕਤਾ ’ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਭਾਰਤ ਆਉਣ ਵਾਲੀਆਂ ਵਸਤਾਂ ’ਤੇ ਜ਼ੀਰੋ ਫ਼ੀਸਦੀ ਟੈਕਸ ਅਤੇ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਵਸਤਾਂ ’ਤੇ 18 ਫ਼ੀਸਦੀ ਟੈਕਸ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਉਤਪਾਦਾਂ ਦੇ ਵਪਾਰ ਨੂੰ ਵੀ ਇਸ ਸਮਝੌਤੇ ਵਿਚ ਸ਼ਾਮਿਲ ਕੀਤੇ ਜਾਣ ਦੀ ਸੰਭਾਵਨਾ ਭਾਰਤੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਹੈ। ਆਗੂ ਗੁਰਮੀਤ ਸਿੰਘ ਨੇ ਕਿਹਾ ਕਿ ਅਮਰੀਕਾ ਵਲੋਂ ਭਾਰਤ ਦੇ ਵੱਡੇ ਬਾਜ਼ਾਰ ਵਿਚ ਆਪਣੇ ਖੇਤੀਬਾੜੀ ਉਤਪਾਦ ਵੇਚਣ ਨਾਲ ਉੱਥੋਂ ਦੇ ਕਿਸਾਨਾਂ ਨੂੰ ਆਰਥਿਕ ਲਾਭ ਹੋ ਸਕਦਾ ਹੈ, ਪਰ ਇਸ ਦੇ ਉਲਟ ਭਾਰਤੀ ਕਿਸਾਨਾਂ ਨੂੰ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਵਿਕਸਤ ਦੇਸ਼ ਆਪਣੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਬਸਿਡੀਆਂ ਅਤੇ ਸਰਕਾਰੀ ਸਹਾਇਤਾ ਮੁਹੱਈਆ ਕਰਵਾਉਂਦੇ ਹਨ। ਜਦਕਿ ਭਾਰਤ ਦੇ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਅਤੇ ਸੀਮਤ ਆਮਦਨ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ।
ਪਿਛਲੀ ਖ਼ਬਰ ਬੱਚਿਆਂ ਨੂੰ ਨੰਬਰਾਂ ਦੀ ਮਸ਼ੀਨ ਨਹੀਂ, ਚੰਗਾ ਇਨਸਾਨ ਬਣਾਉਣਾ ਸਮੇਂ ਦੀ ਲੋੜ ਮਾਪੇ ਤੁਲਨਾ ਕਰਨ ਦੀ ਬਜਾਏ ਬੱਚਿਆਂ ਅਗਲੀ ਖ਼ਬਰ ਸੰਦੀਪ ਕੰਬੋਜ ਅਤੇ ਰਾਧੇ ਸ਼ਾਮ ਨੂੰ ਜ਼ਿਲ੍ਹਾ ਕੋਆਰਡੀਨੇਟਰ ਬਣਨ ’ਤੇ ਰਮਿੰਦਰ ਆਵਲਾ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।