29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਸਿਵਲ ਸਰਜਨ ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 28 ਸਤੰਬਰ (ਕੁਲਬੀਰ ਸਿੰਘ ਸੋਢੀ)- ਐੱਨ. ਐੱਚ.

ਸਿਵਲ ਸਰਜਨ ਨੂੰ ਮੰਗ ਪੱਤਰ ਦਿੰਦੇ ਐੱਨ.ਐੱਚ.ਐੱਮ. ਮੁਲਾਜ਼ਮ। ਅਜੀਤ ਤਸਵੀਰ 29-09-2026
ਫ਼ਿਰੋਜ਼ਪੁਰ, 28 ਸਤੰਬਰ (ਕੁਲਬੀਰ ਸਿੰਘ ਸੋਢੀ)- ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਕੈਡਰਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਧਰਨੇ ਉਪਰੰਤ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਬਗੀਚ ਸਿੰਘ, ਕਮਿਊਨਿਟੀ ਹੈੱਲਥ ਅਫ਼ਸਰ ਨਰਿੰਦਰ ਸਿੰਘ, ਡਾ.ਪ੍ਰੀਤ ਮਖੀਜਾ, ਡਾ.ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਨਰਿੰਦਰ ਸ਼ਰਮਾ, ਡਾ.ਅਮਨਦੀਪ ਕੌਰ ਅਤੇ ਡਾ.ਲਲਿਤ ਕੁਮਾਰ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਲੰਬੇ ਸਮੇਂ ਤੋਂ ਵਿਭਾਗ ਦੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਅਜੇ ਤੱਕ ਪੂਰਨ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਮੰਗਾਂ ਦਾ ਪੂਰਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਰੋਸ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 1 ਅਕਤੂਬਰ ਨੂੰ ਵਿਧਾਇਕਾਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ ਤੇ 9 ਅਕਤੂਬਰ ਨੂੰ ਧੂਰੀ ਵਿਖੇ ਵਿਸ਼ਾਲ ਧਰਨਾ ਲਗਾਇਆ ਜਾਵੇਗਾ। ਧਰਨੇ ਵਿਚ ਆਰ.ਬੀ.ਐੱਸ.ਕੇ ਟੀਮ, ਕਮਿਊਨਿਟੀ ਹੈੱਲਥ ਅਫ਼ਸਰ, ਕਲੈਰੀਕਲ ਸਟਾਫ਼, ਸਟਾਫ਼ ਨਰਸਾਂ, ਮਲਟੀਪਰਪਜ਼ ਹੈੱਲਥ ਵਰਕਰ, ਟੀ.ਬੀ. ਵਿਭਾਗ ਦੇ ਕਰਮਚਾਰੀ, ਲੈਬ ਟੈਕਨੀਸ਼ੀਅਨ, ਡੀ.ਪੀ.ਐੱਮ.ਯੂ ਸਟਾਫ਼ ਸਮੇਤ ਵੱਖ-ਵੱਖ ਕੈਡਰਾਂ ਦੇ ਐੱਨ.ਐੱਚ.ਐੱਮ. ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਇਸ ਤੋਂ ਇਲਾਵਾ ਪੈਰਾਮੈਡੀਕਲ ਯੂਨੀਅਨ ਦੇ ਸਾਥੀ ਨਰਿੰਦਰ ਸ਼ਰਮਾ, ਪਰਵੀਰ ਸਿੰਘ, ਸਤਿਨਾਮ ਸਿੰਘ, ਮਨਜੀਤ ਕੁਮਾਰ, ਗੁਰੂਦੇਵ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਆਗੂ ਦੀਪਕ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਦਾਸ ਐਂਡ ਬਰਾਊਨ ਵਰਲਡ ਸਕੂਲ ਨੂੰ ‘ਅਰਾਈਜ਼ ਐਕਸੀਲੈਂਸ ਐਵਾਰਡ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।