29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਸ਼ਵ ਓਜ਼ੋਨ ਦਿਵਸ ਮੌਕੇ ਰਾਸ਼ਟਰੀ ਸੈਮੀਨਾਰ

ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਲੋਂ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ, ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੈ ਬੱਤਾ ਤੇ ਪ੍ਰਿੰਸੀਪਲ ਡਾ.

ਅਜੀਤ ਡੈਸਕ 29-09-2026
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਲੋਂ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ, ਪ੍ਰਧਾਨ ਡਾ.ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੈ ਬੱਤਾ ਤੇ ਪ੍ਰਿੰਸੀਪਲ ਡਾ.ਸੰਗੀਤਾ ਦੀ ਯੋਗ ਅਗਵਾਈ ਹੇਠ ਵਿਸ਼ਵ ਓਜ਼ੋਨ ਦਿਵਸ ਮੌਕੇ ‘ਗਲੋਬਲ ਐਕਸ਼ਨ ਫ਼ਾਰ ਏ ਕੂਲਰ ਪਲੇਨੇਟ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਡੀ.ਐੱਸ.ਟੀ. ਕਿਊਰੀ ਗ੍ਰਾਂਟ ਤਹਿਤ ਪੋਸਟ ਗ੍ਰੈਜੂਏਟ ਜ਼ੂਆਲੋਜੀ ਵਿਭਾਗ ਵਲੋਂ ਈਕੋ ਕਲੱਬ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਤੇ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸੀ। ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਕੇਂਦਰੀ ਯੂਨੀਵਰਸਿਟੀ ਪੰਜਾਬ ਘੁੱਦਾ (ਬਠਿੰਡਾ) ਦੇ ਵਾਤਾਵਰਨ ਵਿਗਿਆਨ ਤੇ ਤਕਨਾਲੋਜੀ ਵਿਭਾਗ ਦੇ ਪ੍ਰੋਫੈਸਰ ਡਾ.ਸੁਨੀਲ ਮਿੱਤਲ ਨੇ ਓਜ਼ੋਨ ਪਰਤ ਦੀ ਸੁਰੱਖਿਆ, ਵਾਤਾਵਰਣਕ ਚੁਨੌਤੀਆਂ ਤੇ ਜਲਵਾਯੂ ਤਬਦੀਲੀ ਨਾਲ ਨਜਿੱਠਣ ਦੇ ਉਪਾਵਾਂ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਅੰਤ ਵਿਚ ਪ੍ਰਿੰਸੀਪਲ ਡਾ.ਸੰਗੀਤਾ ਨੇ ਸੈਮੀਨਾਰ ਦੀ ਸਫ਼ਲਤਾ ਲਈ ਡਾ. ਮੋਕਸ਼ੀ ਮੁਖੀ ਪੋਸਟ ਗ੍ਰੈਜੂਏਟ ਜ਼ੂਆਲੋਜੀ ਵਿਭਾਗ, ਡਾ.ਰਮਨੀਕ ਕੌਰ ਸਹਾਇਕ ਪ੍ਰੋਫੈਸਰ ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ - ਮਾਤਾ ਹਰਜਿੰਦਰ ਕੌਰ ਤਲਵੰਡੀ ਨਿਪਾਲਾਂ ਅਗਲੀ ਖ਼ਬਰ ਲਵਲੀ ਪ੍ਰੋਫੈਸ਼ਨਲ ਤੇ ਚਿਤਕਾਰਾ ਯੂਨੀਵਰਸਿਟੀ ਘਟਨਾਕ੍ਰਮ ਦੀ ਹੋਵੇ ਉੱਚ ਪੱਧਰੀ ਜਾਂਚ- ਕਰਨੈਲ ਸਿੰਘ ਪੀਰ ਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।