30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਇਨਕਮ ਟੈਕਸ ਵਿਭਾਗ ਵਲੋਂ ਫ਼ਿਰੋਜ਼ਪੁਰ ’ਚ ‘‘ਪ੍ਰਾਰੰਭ 2026’’ ਅਧੀਨ ਟੈਕਸਦਾਤਾ ਆਊਟਰੀਚ ਪ੍ਰੋਗਰਾਮ ਦਾ ਆਯੋਜਨ

ਫ਼ਿਰੋਜ਼ਪੁਰ 29 ਸਤੰਬਰ (ਰਾਕੇਸ਼ ਚਾਵਲਾ)-ਇਨਕਮ ਟੈਕਸ ਵਿਭਾਗ ਵਲੋਂ ਕਮਿਸ਼ਨਰ ਆਫ਼ ਇਨਕਮ ਟੈਕਸ (ਐਗਜ਼ੈਂਪਸ਼ਨ), ਚੰਡੀਗੜ੍ਹ ਅਤੇ ਐਡੀਸ਼ਨਲ ਕਮਿਸ਼ਨਰ ਆਫ਼ ਇਨਕਮ ਟੈਕਸ (ਐਗਜ਼ੈਂਪਸ਼ਨ), ਰੇਂਜ-1, ਚੰਡੀਗੜ੍ਹ ਦੇ ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਫ਼ਿਰੋਜ਼ਪੁਰ ਵਿਖੇ ‘‘ਪ੍ਰਾਰੰਭ 2026’’ ਅਧੀਨ ਇਕ ਵਿਸ਼ੇਸ਼ ਟੈਕਸਦਾਤਾ ਆਊਟਰੀਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਨਵੇਂ ‘ਇਨਕਮ ਟੈਕਸ ਐਕਟ, 2025’ ਅਧੀਨ ਮਿਲਣ ਵਾਲੀਆਂ ਟੈਕਸ ਛੋਟਾਂ ਦੇ ਪ੍ਰਾਵਧਾਨਾਂ ਬਾਰੇ ਜਾਗਰੂਕਤਾ ਫੈਲਾਉਣਾ ਸੀ।

ਅਜੀਤ ਡੈਸਕ 30-09-2026
ਫ਼ਿਰੋਜ਼ਪੁਰ 29 ਸਤੰਬਰ (ਰਾਕੇਸ਼ ਚਾਵਲਾ)-ਇਨਕਮ ਟੈਕਸ ਵਿਭਾਗ ਵਲੋਂ ਕਮਿਸ਼ਨਰ ਆਫ਼ ਇਨਕਮ ਟੈਕਸ (ਐਗਜ਼ੈਂਪਸ਼ਨ), ਚੰਡੀਗੜ੍ਹ ਅਤੇ ਐਡੀਸ਼ਨਲ ਕਮਿਸ਼ਨਰ ਆਫ਼ ਇਨਕਮ ਟੈਕਸ (ਐਗਜ਼ੈਂਪਸ਼ਨ), ਰੇਂਜ-1, ਚੰਡੀਗੜ੍ਹ ਦੇ ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਫ਼ਿਰੋਜ਼ਪੁਰ ਵਿਖੇ ‘‘ਪ੍ਰਾਰੰਭ 2026’’ ਅਧੀਨ ਇਕ ਵਿਸ਼ੇਸ਼ ਟੈਕਸਦਾਤਾ ਆਊਟਰੀਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਨਵੇਂ ‘ਇਨਕਮ ਟੈਕਸ ਐਕਟ, 2025’ ਅਧੀਨ ਮਿਲਣ ਵਾਲੀਆਂ ਟੈਕਸ ਛੋਟਾਂ ਦੇ ਪ੍ਰਾਵਧਾਨਾਂ ਬਾਰੇ ਜਾਗਰੂਕਤਾ ਫੈਲਾਉਣਾ ਸੀ। ਇਸ ਦੇ ਨਾਲ ਹੀ ਵੱਖ-ਵੱਖ ਰਜਿਸਟਰਡ ਗੈਰ-ਲਾਭਕਾਰੀ ਸੰਸਥਾਵਾਂ ਜਿਵੇਂ ਕਿ ਟਰੱਸਟ, ਸੁਸਾਇਟੀਆਂ, ਹਸਪਤਾਲ, ਵਿੱਦਿਅਕ ਅਦਾਰੇ ਅਤੇ ਹੋਰ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਚੁਨੌਤੀਆਂ ਦਾ ਨਿਪਟਾਰਾ ਕਰਨਾ ਸੀ। ਫ਼ਿਰੋਜ਼ਪੁਰ ਦੇ ਇਨਕਮ ਟੈਕਸ ਅਫ਼ਸਰ ਸੁਖਦੀਪ ਕੁਮਾਰ ਨੇ ਆਪਣੇ ਸਟਾਫ਼ ਸਮੇਤ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਪ੍ਰੋਗਰਾਮ ਵਿਚ ਆਰ.ਐੱਨ.ਪੀ.ਓਜ਼ ਦੇ ਨੁਮਾਇੰਦਿਆਂ, ਚਾਰਟਰਡ ਅਕਾਊਂਟੈਂਟਾਂ, ਵਕੀਲਾਂ ਅਤੇ ਟੈਕਸ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਸਮਾਗਮ ਦੌਰਾਨ ਅੰਮ੍ਰਿਤਸਰ ਦੇ ਇਨਕਮ ਟੈਕਸ ਅਫ਼ਸਰ (ਐਗਜ਼ੈਂਪਸ਼ਨ) ਦੇਵਿੰਦਰ ਯਾਦਵ ਨੇ ਰਜਿਸਟਰੇਸ਼ਨ ਪ੍ਰਕਿਰਿਆ, ਆਡਿਟ ਰਿਪੋਰਟਾਂ, ਸਮੇਂ ਸਿਰ ਇਨਕਮ ਟੈਕਸ ਰਿਟਰਨ ਭਰਨ, ਨਵੇਂ ਫਾਰਮਾਂ ਅਤੇ ਜ਼ਰੂਰੀ ਨਿਯਮਾਂ ਦੀ ਪਾਲਣਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 1961 ਦੇ ਪੁਰਾਣੇ ਐਕਟ ਦੇ ਮੁਕਾਬਲੇ ਨਵੇਂ ਇਨਕਮ ਟੈਕਸ ਐਕਟ 2025 ਵਿਚ ਟੈਕਸ ਛੋਟਾਂ ਦੇ ਢਾਂਚੇ ਨੂੰ ਹੋਰ ਸਰਲ, ਸਪਸ਼ਟ ਅਤੇ ਬਿਹਤਰ ਬਣਾਇਆ ਗਿਆ ਹੈ। ਇਕ ਵਿਸ਼ੇਸ਼ ਵਿਚਾਰ-ਚਰਚਾ ਦੌਰਾਨ ਹਾਜ਼ਰੀਨ ਵਲੋਂ ਪੁੱਛੇ ਗਏ ਸਵਾਲਾਂ ਦੇ ਅਧਿਕਾਰੀਆਂ ਵਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਇਸ ਤੋਂ ਇਲਾਵਾ ਟੈਕਸਦਾਤਿਆਂ ਦੀਆਂ ਵਿਵਹਾਰਿਕ ਮੁਸ਼ਕਲਾਂ ਨੂੰ ਸਮਝਣ ਲਈ ਸੁਝਾਅ ਅਤੇ ਫੀਡਬੈਕ ਵੀ ਪ੍ਰਾਪਤ ਕੀਤੇ ਗਏ।
ਪਿਛਲੀ ਖ਼ਬਰ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਸਬੰਧ ’ਚ ਧਾਰਮਿਕ ਸਮਾਗਮ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।