01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਮਾਰਚ ’ਚ ਮਿਸਲ ਸਤਲੁਜ ਕਰੇਗੀ ਸ਼ਮੂਲੀਅਤ- ਸੇਖੋਂ

ਫ਼ਿਰੋਜ਼ਪੁਰ, 30 ਸਤੰਬਰ (ਕੁਲਬੀਰ ਸਿੰਘ ਸੋਢੀ)- ਮਿਸਲ ਸਤਲੁਜ ਦੀ ਇਕ ਅਹਿਮ ਮੀਟਿੰਗ ਫ਼ਿਰੋਜ਼ਪੁਰ ਸਥਿਤ ਦਫ਼ਤਰ ਵਿਖੇ ਹੋਈ ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਕੱਢੇ ਜਾ ਰਹੇ ਮਾਰਚ ’ਚ ਸ਼ਮੂਲੀਅਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਜਲਦ ਕਾਰਵਾਈ ਕਰਨੀ ਚਾਹੀਦੀ ਹੈ।

ਅਜੀਤ ਡੈਸਕ 01-10-2026
ਫ਼ਿਰੋਜ਼ਪੁਰ, 30 ਸਤੰਬਰ (ਕੁਲਬੀਰ ਸਿੰਘ ਸੋਢੀ)- ਮਿਸਲ ਸਤਲੁਜ ਦੀ ਇਕ ਅਹਿਮ ਮੀਟਿੰਗ ਫ਼ਿਰੋਜ਼ਪੁਰ ਸਥਿਤ ਦਫ਼ਤਰ ਵਿਖੇ ਹੋਈ ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਕੱਢੇ ਜਾ ਰਹੇ ਮਾਰਚ ’ਚ ਸ਼ਮੂਲੀਅਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਜਲਦ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤੇ ਸੰਗਤ ਨੂੰ ਕੌਮੀ ਇਨਸਾਫ਼ ਮੋਰਚੇ ਵਲੋਂ ਕੀਤੇ ਜਾ ਰਹੇ ਯਤਨਾਂ ਵਿਚ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮਿਸਲ ਸਤਲੁਜ ਵਲੋਂ ਕੌਮੀ ਇਨਸਾਫ਼ ਮੋਰਚੇ ਦੇ ਮਾਰਚ ਵਿਚ ਸਰਗਰਮ ਸ਼ਮੂਲੀਅਤ ਕੀਤੀ ਜਾਵੇਗੀ। ਮਾਨ ਸਿੰਘ ਕਿਲੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਤੋਂ ਵੱਡਾ ਜੱਥਾ ਬਠਿੰਡਾ ਵਿਖੇ ਮਾਰਚ ਵਿਚ ਸ਼ਾਮਲ ਹੋਵੇਗਾ ਤੇ ਇਸ ਸਬੰਧੀ ਸੰਗਤ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਮੀਟਿੰਗ ਵਿਚ ਕਿਰਨਦੀਪ ਸਿੰਘ ਦੀਪ ਪੱਲਾ ਜੁਆਇੰਟ ਸਕੱਤਰ, ਐਡਵੋਕੇਟ ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਪ੍ਰਭਜੀਤ ਕੌਰ, ਧਰਮਿੰਦਰ ਕੁਮਾਰ, ਕਰਮਪਾਲ ਸਿੰਘ ਬੈਰਕਾਂ, ਸੁਖਬੀਰ ਸਿੰਘ, ਨਵਦੀਪ ਸਿੰਘ ਸਰਾਂ, ਰਣਜੀਤ ਸਿੰਘ ਲਾਡੀ ਬੱਬਰ, ਨਸੀਬ ਸਿੰਘ ਅਤੇ ਜਗਮੀਤ ਸਿੰਘ ਮੱਲਵਾਲ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ 2 ਅਕਤੂਬਰ ਨੂੰ ਸਪੈਸ਼ਲ ਕਾਡਰ ਅਧਿਆਪਕ ਸੰਗਰੂਰ ’ਚ ਕਰਨਗੇ ਸੂਬਾ ਪੱਧਰੀ ਰੈਲੀ - ਜਗਸੀਰ ਸਿੰਘ ਸੰਧੂ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਸਫ਼ਾਈ ਮਿੱਤਰ ਸੁਰੱਖਿਆ ਤੇ ਸਿਹਤ ਕੈਂਪ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।