04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਦੁਆਰਾ ਦਫ਼ਤਰੀ ਸਟਾਫ਼ ਨਾਲ ਮੀਟਿੰਗ

ਮਮਦੋਟ 2 ਅਕਤੂਬਰ (ਸੁਖਦੇਵ ਸਿੰਘ ਸੰਗਮ)- ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਆਪਣੇ ਦਫਤਰੀ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕਰਕੇ ਝੋਨੇ ਦੀ ਆਮਦ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਮੇਟੀ ਅਧੀਨ ਆਉਂਦੇ ਸਾਰੇ ਖਰੀਦ ਕੇਂਦਰਾਂ ਵਿਚ ਝੋਨੇ ਦੀ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਫਸਲ ਵੇਚਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਅਜੀਤ ਡੈਸਕ 03-10-2026
ਮਮਦੋਟ 2 ਅਕਤੂਬਰ (ਸੁਖਦੇਵ ਸਿੰਘ ਸੰਗਮ)- ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਆਪਣੇ ਦਫਤਰੀ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕਰਕੇ ਝੋਨੇ ਦੀ ਆਮਦ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਮੇਟੀ ਅਧੀਨ ਆਉਂਦੇ ਸਾਰੇ ਖਰੀਦ ਕੇਂਦਰਾਂ ਵਿਚ ਝੋਨੇ ਦੀ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਫਸਲ ਵੇਚਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਕਿਹਾ ਕਿ ਮੰਡੀਆਂ ਵਿਚ ਸਾਫ- ਸਫਾਈ ਕਰਵਾ ਦਿੱਤੀ ਗਈ ਹੈ। ਕਿਸਾਨਾਂ ਦੀ ਲੋੜ ਅਨੁਸਾਰ ਮੰਡੀਆਂ ਵਿਚ ਛਾਂ, ਪੀਣ ਵਾਲੇ ਪਾਣੀ ਤੇ ਲਾਈਟਾਂ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਮਮਦੋਟ ਦੇ ਸਕੱਤਰ ਰਜਿੰਦਰ ਕੁਮਾਰ, ਮੰਡੀ ਸੁਪਰਵਾਈਜ਼ਰ ਮਮਦੋਟ ਸੰਦੀਪ ਕੁਮਾਰ, ਟੈਲੀ ਆਪ੍ਰੇਟਰ ਸੰਜੇ ਕੁਮਾਰ, ਡਾਕਟਰ ਦਲਜੀਤ ਸਿੰਘ ਜੋਸਨ ਰਹੀਮੇ ਕੇ, ਤਰਸੇਮ ਸਿੰਘ ਸੋਨੂ ਛੱਪੜ ਤੇ ਸੁਭਾਸ਼ ਕੁਮਾਰ ਬੱਤਾ ਮਮਦੋਟ ਮੌਜੂਦ ਸਨ।
ਪਿਛਲੀ ਖ਼ਬਰ ਦਰੀਏ ਕੇ ਵਿਖੇ ਮਲਟੀਪਰਪਜ਼ ਪ੍ਰਾਇਮਰੀ ਐਗਰੀਕਲਚਰ ਕੋਆਪਰੇਟਿਵ ਸਰਵਿਸ ਸੁਸਾਇਟੀ ਮਨਜ਼ੂਰ ਅਗਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਚਲਾਈ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।