ਦੇਸ਼ ਦੇ ਲੋਕਾਂ ਦਾ ਈ.ਵੀ.ਐਮ. ਪ੍ਰਣਾਲੀ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਉੱਠਿਆ- ਕਰਨੈਲ ਸਿੰਘ ਪੀਰ ਮੁਹੰਮਦ
ਮੱਖੂ, 3 ਅਕਤੂਬਰ (ਵਰਿੰਦਰ ਮਨਚੰਦਾ)-ਦੇਸ਼ ਦੀਆਂ ਚੋਣ ਪ੍ਰਕਿਰਿਆਵਾਂ ਅਤੇ ਲੋਕਤੰਤਰਿਕ ਅਧਿਕਾਰਾਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਰਤੀ ਚੋਣ ਕਮਿਸ਼ਨ ਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਇੰਡੀਆ ਗੱਠਜੋੜ ਵਲੋਂ ਪਹਿਲੀ ਵਾਰ ਖੁੱਲ੍ਹ ਕੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਕੀਤੀ ਗਈ ਮੰਗ ਦਾ ਪੂਰਨ ਸਮਰਥਨ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦਾ ਈ.
ਮੱਖੂ, 3 ਅਕਤੂਬਰ (ਵਰਿੰਦਰ ਮਨਚੰਦਾ)-ਦੇਸ਼ ਦੀਆਂ ਚੋਣ ਪ੍ਰਕਿਰਿਆਵਾਂ ਅਤੇ ਲੋਕਤੰਤਰਿਕ ਅਧਿਕਾਰਾਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਰਤੀ ਚੋਣ ਕਮਿਸ਼ਨ ਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਇੰਡੀਆ ਗੱਠਜੋੜ ਵਲੋਂ ਪਹਿਲੀ ਵਾਰ ਖੁੱਲ੍ਹ ਕੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਕੀਤੀ ਗਈ ਮੰਗ ਦਾ ਪੂਰਨ ਸਮਰਥਨ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦਾ ਈ.ਵੀ.ਐਮ.ਪ੍ਰਣਾਲੀ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਉੱਠ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਕ ਨਿਰਪੱਖ ਤੇ ਪਾਰਦਰਸ਼ੀ ਲੋਕਤੰਤਰ ਲਈ ਇਹ ਲਾਜ਼ਮੀ ਹੈ ਕਿ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣ ਤਾਂ ਜੋ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ’ਤੇ ਪੂਰਾ ਭਰੋਸਾ ਹੋ ਸਕੇ। ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੂੰ ਇਕ ਸਿਆਸੀ ਪਾਰਟੀ ਵਜੋਂ ਰਜਿਸਟਰ ਨਾ ਕਰਨ ਦੇ ਫ਼ੈਸਲੇ ਦੀ ਵੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਨਵੀਆਂ ਪਾਰਟੀਆਂ ਦੀ ਰਜਿਸਟ੍ਰੇਸ਼ਨ ਵਿਚ ਰੋੜੇ ਅਟਕਾਉਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਭਾਜਪਾ ਦੇਸ਼ ਵਿਚ ਵਿਰੋਧੀ ਧਿਰਾਂ ਤੇ ਵੱਖਰੀਆਂ ਆਵਾਜ਼ਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ।