05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਫ਼ਿਰੋਜ਼ਪੁਰ ਵਿਚ 42 ਹੌਟ ਸਪੌਟ ਇਲਾਕਿਆਂ ’ਚ ਵੱਡਾ ਕਾਸੋ ਅਭਿਆਨ ਨਸ਼ਾ ਤਸਕਰਾਂ ਅਤੇ ਭਗੌੜਿਆਂ ’ਤੇ ਕੱਸਿਆ ਸ਼ਿਕੰਜਾ

ਫ਼ਿਰੋਜ਼ਪੁਰ, 4 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਦੇ ਵਿਸ਼ੇਸ਼ ਡੀ. ਜੀ.

ਆਪ੍ਰੇਸ਼ਨ ਦੌਰਾਨ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ। ਅਜੀਤ ਤਸਵੀਰ 05-10-2026
ਫ਼ਿਰੋਜ਼ਪੁਰ, 4 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਦੇ ਵਿਸ਼ੇਸ਼ ਡੀ.ਜੀ.ਪੀ. (ਲਾਅ ਐਂਡ ਆਰਡਰ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫ਼ਿਰੋਜ਼ਪੁਰ ਪੁਲਿਸ ਵਲੋਂ ਅੱਜ ਜ਼ਿਲ੍ਹੇ ਭਰ ਵਿਚ ਵੱਡੇ ਪੱਧਰ ’ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਇਸ ਵਿਸ਼ੇਸ਼ ਅਭਿਆਨ ਦੌਰਾਨ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਮੰਨੇ ਜਾਂਦੇ 42 ਹੌਟਸਪੌਟ ਇਲਾਕਿਆਂ ਨੂੰ ਘੇਰ ਕੇ ਤਲਾਸ਼ੀ ਅਤੇ ਜਾਂਚ ਕੀਤੀ ਗਈ। ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦੇਣ ਲਈ ਫ਼ਿਰੋਜ਼ਪੁਰ ਪੁਲਿਸ ਵਲੋਂ 440 ਪੁਲਿਸ ਮੁਲਾਜ਼ਮਾਂ ਦੀ ਵੱਡੀ ਨਫ਼ਰੀ ਤਾਇਨਾਤ ਕੀਤੀ ਗਈ। ਜਿਸ ਦੀ ਅਗਵਾਈ 9 ਗਜ਼ਟਿਡ ਅਧਿਕਾਰੀਆਂ ਵਲੋਂ ਕੀਤੀ ਗਈ। ਫ਼ਿਰੋਜ਼ਪੁਰ ਸ਼ਹਿਰ ਵਿਚ ਚਲਾਏ ਗਏ ਕਾਸੋ ਅਭਿਆਨ ਦੀ ਅਗਵਾਈ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਖੁਦ ਮੌਕੇ ’ਤੇ ਰਹਿ ਕੇ ਕੀਤੀ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਸਬ-ਡਵੀਜ਼ਨ ਪੱਧਰ ’ਤੇ ਵੀ ਕਾਸੋ ਚਲਾਇਆ ਗਿਆ। ਸਬ-ਡਵੀਜ਼ਨ ਫ਼ਿਰੋਜ਼ਪੁਰ ਸਿਟੀ, ਗੁਰੂਹਰਸਹਾਏ, ਦਿਹਾਤੀ ਫ਼ਿਰੋਜ਼ਪੁਰ ਅਤੇ ਜ਼ੀਰਾ ਦੇ ਨਿਰਧਾਰਤ ਹੌਟਸਪੌਟ ਇਲਾਕਿਆਂ ਵਿਚ ਸਬੰਧਤ ਐੱਸ.ਪੀ.ਓਜ਼ ਦੀ ਸਿੱਧੀ ਨਿਗਰਾਨੀ ਹੇਠ ਪੁਲਿਸ ਟੀਮਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਵਲੋਂ ਇਸ ਦੌਰਾਨ ਖ਼ਾਸ ਤੌਰ ’ਤੇ ਨਸ਼ਾ ਵੇਚਣ ਵਾਲੇ ਅਤੇ ਸਪਲਾਈ ਕਰਨ ਵਾਲੇ ਸੂਚੀਬੱਧ ਮੁਲਜ਼ਮਾਂ ਦੀ ਸਰਗਰਮੀ ’ਤੇ ਨਜ਼ਰ ਰੱਖਦਿਆਂ ਸਥਾਨਕ ਨਸ਼ਾ ਸਪਲਾਈ ਨੈੱਟਵਰਕ ਨੂੰ ਤੋੜਨ ਲਈ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਲੋੜੀਂਦੇ ਮੁਲਜ਼ਮਾਂ, ਭਗੌੜੇ ਐਲਾਨੇ ਵਿਅਕਤੀਆਂ (ਪੀ.ਓ.), ਜ਼ਮਾਨਤ ਤੋਂ ਬਾਅਦ ਫ਼ਰਾਰ ਹੋਏ ਮੁਲਜ਼ਮਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀ ਭਾਲ ਵੀ ਕੀਤੀ ਗਈ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਇਸ ਦੇ ਨਾਲ ਹੀ ਨਸ਼ਿਆਂ ਦੀ ਲਤ ਤੋਂ ਮੁਕਤੀ ਅਤੇ ਮੁੜ ਵਸੇਬੇ ਦੀ ਇੱਛਾ ਰੱਖਣ ਵਾਲੇ ਵਿਅਕਤੀਆਂ ਨੂੰ ਲੋੜੀਂਦਾ ਸਹਿਯੋਗ ਦੇਣ ’ਤੇ ਵੀ ਜ਼ੋਰ ਦਿੱਤਾ ਗਿਆ।
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦੇ 2 ਮੁਲਜ਼ਮ ਕਾਬੂ ਅਗਲੀ ਖ਼ਬਰ ਛਾਉਣੀ ਦੇ ਵਾਰਡ ਨੰਬਰ 2, 4 ਅਤੇ ਸ਼ਹਿਰ ਦੇ ਵਾਰਡ ਨੰਬਰ 3 ਅਤੇ 26 ਵਿਚ ਲੋਕਾਂ ਨਾਲ ਕੀਤਾ ਰੂ-ਬਰੂ ਸੰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।