06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

4 ਗ੍ਰਾਮ ਹੈਰੋਇਨ ਸਮੇਤ ਕਾਬੂ

ਮੱਲਾਂਵਾਲਾ, 4 ਅਕਤੂਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 05-10-2026
ਮੱਲਾਂਵਾਲਾ, 4 ਅਕਤੂਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ, ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਮੱਲਾਂਵਾਲਾ ਪੁੱਜੀ ਤਾਂ ਅੱਗੋਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਪੁਲਸ ਵਲੋਂ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮੁਲਜ਼ਮ ਰਜਿੰਦਰਪਾਲ ਸਿੰਘ ਉਰਫ਼ ਬਲਵਿੰਦਰ ਪੁੱਤਰ ਟਿੱਕਾ ਸਿੰਘ ਵਾਸੀ ਮਰਖਾਈ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸਾਈਕਲ ਯਾਤਰਾ ’ਤੇ ਨਿਕਲੇ 70 ਸਾਲਾ ਨਿਰਮਲ ਸਿੰਘ ਜ਼ੀਰਾ ਪੁੱਜੇ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦੇ 2 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।