06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਸਦਮਾ, ਭਰਜਾਈ ਦਾ ਦਿਹਾਂਤ

ਫ਼ਿਰੋਜ਼ਪੁਰ, 5 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਜਾਈ ਸੁਰਿੰਦਰ ਪਾਲ ਕੌਰ ਸੇਖੋਂ ਪਤਨੀ ਸਵਰਗੀ ਜਸਟਿਸ ਜੇ. ਐਸ.

ਸੁਰਿੰਦਰਪਾਲ ਕੌਰ ਸੇਖੋਂ 06-10-2026
ਫ਼ਿਰੋਜ਼ਪੁਰ, 5 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਜਾਈ ਸੁਰਿੰਦਰ ਪਾਲ ਕੌਰ ਸੇਖੋਂ ਪਤਨੀ ਸਵਰਗੀ ਜਸਟਿਸ ਜੇ.ਐਸ. ਸੇਖੋਂ, ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰਕ ਸਾਕ-ਸਬੰਧੀਆਂ ਤੇ ਜਾਣਕਾਰਾਂ ’ਚ ਸੋਗ ਦੀ ਲਹਿਰ ਦੌੜ ਗਈ। ਸੁਰਿੰਦਰ ਪਾਲ ਕੌਰ ਸੇਖੋਂ ਨੂੰ ਪਰਿਵਾਰਕ ਤੇ ਸਮਾਜਿਕ ਜੀਵਨ ਵਿਚ ਸੰਜੀਦਗੀ, ਨਿਮਰਤਾ ਤੇ ਸਨੇਹੀ ਸੁਭਾਅ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਸੇਖੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅਕਾਲੀ ਆਗੂ ਸੁਖਪਾਲ ਸਿੰਘ ਨੰਨੂ ਹਲਕਾ ਇੰਚਾਰਜ ਫ਼ਿਰੋਜ਼ਪੁਰ ਸ਼ਹਿਰੀ, ਉਪਕਾਰ ਸਿੰਘ ਸਿੱਧੂ ਜਨਰਲ ਸਕੱਤਰ, ਜਸਵਿੰਦਰ ਸਿੰਘ ਸੰਧੂ ਬੂਟੇ ਵਾਲਾ ਸਮੇਤ ਆਗੂਆਂ ਨੇ ਜਨਮੇਜਾ ਸਿੰਘ ਸੇਖੋਂ ਤੇ ਸਮੁੱਚੇ ਸੇਖੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ - ਡੀ.ਸੀ. ਅਗਲੀ ਖ਼ਬਰ ਸਾਂਝਾ ਪੰਜਾਬ ਮੋਰਚਾ ਵਲੋਂ ਕਨਵੈਨਸ਼ਨ ਕਰਕੇ ਸੂਬੇ ਦਾ ਰਾਜਨੀਤਿਕ ਮਾਹੌਲ ਬਦਲਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।