06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ - ਡੀ.ਸੀ.

ਫ਼ਿਰੋਜ਼ਪੁਰ, 5 ਅਕਤੂਬਰ (ਸੁਖਵਿੰਦਰ ਸਿੰਘ)- ਕਿਸਾਨ ਮੰਡੀਆਂ ਵਿਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ। ਕਿਸਾਨਾਂ ਦੀ ਸਹੂਲਤ ਤੇ ਝੋਨੇ ਦੀ ਸੁਚੱਜੀ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਅਜੀਤ ਡੈਸਕ 06-10-2026
ਫ਼ਿਰੋਜ਼ਪੁਰ, 5 ਅਕਤੂਬਰ (ਸੁਖਵਿੰਦਰ ਸਿੰਘ)- ਕਿਸਾਨ ਮੰਡੀਆਂ ਵਿਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ। ਕਿਸਾਨਾਂ ਦੀ ਸਹੂਲਤ ਤੇ ਝੋਨੇ ਦੀ ਸੁਚੱਜੀ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਚੁੱਕੀ ਹੈ ਤੇ ਇਸ ਸੰਬੰਧੀ 127 ਖਰੀਦ ਕੇਂਦਰਾਂ ਵਿਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਖਰੀਦ ਸੀਜ਼ਨ 2026-27 ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2461/- ਰੁਪਏ ਪ੍ਰਤੀ ਕੁਇੰਟਲ ਨਿਧਾਰਿਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਤੇ ਹੋਰ ਸਬੰਧਤ ਧਿਰਾਂ ਦੀ ਸਹੂਲਤ ਲਈ ਬਿਜਲੀ, ਪੀਣ ਵਾਲਾ ਪਾਣੀ, ਛਾਂ, ਸਫ਼ਾਈ ਤੇ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ’ਚ ਝੋਨਾ ਲਿਆਉਣ ਤੋਂ ਪਹਿਲਾਂ ਫਸਲ ਦੀ ਨਮੀ ਦੀ ਜਾਂਚ ਜ਼ਰੂਰ ਕਰ ਲੈਣ। ਉਨ੍ਹਾਂ ਕਿਹਾ ਕਿ ਝੋਨੇ ’ਚ ਨਮੀ ਦੀ ਮਾਤਰਾ 17 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਤਾਂ ਜੋ ਖ਼ਰੀਦ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਸੁਚੱਜੇ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਦੌਰਾਨ ਕਟਾਈ ਕਰਨ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨੂੰ ਨਿਯਮਾਂ ਅਨੁਸਾਰ ਰੱਖਣ ਵਿਚ ਮਦਦ ਮਿਲੇਗੀ ਤੇ ਕਿਸਾਨਾਂ ਨੂੰ ਮੰਡੀ ਵਿਚ ਆਪਣੀ ਫਸਲ ਵੇਚਣ ਸਮੇਂ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ ਤੇ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਵਿਭਾਗ ਵਲੋਂ ਉਪਲੱਬਧ ਕਰਵਾਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ।
ਪਿਛਲੀ ਖ਼ਬਰ ਜੀ.ਆਰ.ਪੀ. ਫਿਰੋਜ਼ਪੁਰ ਪੁਲਿਸ ਨੇ ਲੰਮੇ ਸਮੇਂ ਤੋਂ ਫਰਾਰ ਭਗੌੜਾ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਸਦਮਾ, ਭਰਜਾਈ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।