ਮੁੱਦਕੀ ਤੋਂ ਅਕਾਲੀ ਦਲ ਬਾਦਲ ਦੀ ਡੋਰ-ਟੂ-ਡੋਰ ਮੁਹਿੰਮ 6 ਨੂੰ ਹੋਵੇਗੀ ਸ਼ੁਰੂ- ਜਿੰਦੂ
ਮੁੱਦਕੀ, 5 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਮੁੱਦਕੀ ਤੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਅਜੀਤ ਡੈਸਕ
06-10-2026