06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਤੰਬਰ ਮਹੀਨੇ ’ਚ ਟਿਕਟ ਚੈਕਿੰਗ ਮੁਹਿੰਮ ਦੌਰਾਨ 22,855 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਫੜੇ

ਫਿਰੋਜ਼ਪੁਰ, 5 ਅਕਤੂਬਰ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਦਲ ਵਲੋਂ ਰੇਲਾਂ ਵਿਚ ਅਣ-ਅਧਿਕਾਰਤ/ਬਿਨਾਂ ਟਿਕਟ ਯਾਤਰਾ ’ਤੇ ਰੋਕ ਲਗਾਉਣ ਲਈ ਟਰੇਨਾਂ ਵਿਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਵਲੋਂ ਸਤੰਬਰ 2026 ਦੌਰਾਨ ਟਰੇਨਾਂ ਵਿਚ ਟਿਕਟ ਚੈਕਿੰਗ ਦੌਰਾਨ ਕੁੱਲ 22,855 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਫੜੇ ਗਏ ਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ 2 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਵਸੂਲ ਕੀਤਾ ਗਿਆ।

ਅਜੀਤ ਡੈਸਕ 06-10-2026
ਫਿਰੋਜ਼ਪੁਰ, 5 ਅਕਤੂਬਰ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਦਲ ਵਲੋਂ ਰੇਲਾਂ ਵਿਚ ਅਣ-ਅਧਿਕਾਰਤ/ਬਿਨਾਂ ਟਿਕਟ ਯਾਤਰਾ ’ਤੇ ਰੋਕ ਲਗਾਉਣ ਲਈ ਟਰੇਨਾਂ ਵਿਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਵਲੋਂ ਸਤੰਬਰ 2026 ਦੌਰਾਨ ਟਰੇਨਾਂ ਵਿਚ ਟਿਕਟ ਚੈਕਿੰਗ ਦੌਰਾਨ ਕੁੱਲ 22,855 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਫੜੇ ਗਏ ਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ 2 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਵਸੂਲ ਕੀਤਾ ਗਿਆ। ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਬਣਾਏ ਰੱਖਣ ਅਤੇ ਆਮ ਜਨਤਾ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਮੰਡਲ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਿਤ ਜਾਂਚ ਕੀਤੀ ਜਾਂਦੀ ਹੈ। ਇਸ ਦੇ ਸਿੱਟੇ ਵਜੋਂ, ਸਤੰਬਰ ਮਹੀਨੇ ਵਿਚ 202 ਯਾਤਰੀਆਂ ਤੋਂ ਸਟੇਸ਼ਨ ਪਰਿਸਰ ਵਿਚ ਗੰਦਗੀ ਫੈਲਾਉਣ ਦੇ ਦੋਸ਼ ਹੇਠ (ਐਂਟੀ ਲਿਟਰਿੰਗ ਐਕਟ ਤਹਿਤ) 81 ਹਜ਼ਾਰ ਰੁਪਏ ਤੋਂ ਵੱਧ ਵਸੂਲ ਕੀਤੇ ਗਏ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵਿਚ ਟਿਕਟ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ। ਬਸੰਤ ਕੁਮਾਰ ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਨੇ ਦੱਸਿਆ ਕਿ ਟਿਕਟ ਚੈਕਿੰਗ ਦਾ ਮੁੱਖ ਮਨੋਰਥ ਜਾਇਜ਼ ਯਾਤਰੀਆਂ ਨੂੰ ਸੁਰੱਖਿਅਤ ਤੇ ਸੁਖਾਵੀਂ ਯਾਤਰਾ ਦੀ ਸੁਵਿਧਾ ਪ੍ਰਦਾਨ ਕਰਨਾ ਹੈ।
ਪਿਛਲੀ ਖ਼ਬਰ ਖੇਤੀਬਾੜੀ ਯੂਨੀਵਰਸਿਟੀ ਤੋਂ ਲਿਆਂਦੇ ਝੋਨੇ ਦੇ ਬੀਜ ’ਚ ਮਿਲਾਵਟ ਕਰਨ ਵਾਲੇ ਅਧਿਕਾਰੀ ਖਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਅਕਾਲੀ ਸਰਕਾਰ ਬਣਨ ’ਤੇ ਪਿੰਡਾਂ ’ਚ ਔਰਤਾਂ ਦੀ ਟਾਸਕ ਫੋਰਸ ਬਣਾਈ ਜਾਵੇਗੀ- ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।