07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਟੱਡੀ ਸਰਕਲ ਵਲੋਂ ਤਿੰਨ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਸੰਪੰਨ

ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ ਅਤੇ ਚੰਗੇ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਦੇ ਖੇਤਰ ਗੁਰੂਹਰਸਹਾਏ ਵਲੋਂ ਗੁਰੂ ਤੇਗ ਬਹਾਦਰ ਕੈਂਬਰਿਜ ਵਰਲਡ ਸਕੂਲ ਵਿਖੇ ਤਿੰਨ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ ਗਿਆ। ਕੈਂਪ ਵਿਚ ਕਰੀਬ 125 ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 07-10-2026
ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ ਅਤੇ ਚੰਗੇ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਦੇ ਖੇਤਰ ਗੁਰੂਹਰਸਹਾਏ ਵਲੋਂ ਗੁਰੂ ਤੇਗ ਬਹਾਦਰ ਕੈਂਬਰਿਜ ਵਰਲਡ ਸਕੂਲ ਵਿਖੇ ਤਿੰਨ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ ਗਿਆ। ਕੈਂਪ ਵਿਚ ਕਰੀਬ 125 ਵਿਦਿਆਰਥੀਆਂ ਨੇ ਭਾਗ ਲਿਆ।ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਖੇਤਰ ਸਕੱਤਰ ਹਰਸਤਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਿਸਥਾਰ ਕਰਕੇ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ। ਇਸ ਮੌਕੇ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਜਦਕਿ ਹਰਸਤਵਿੰਦਰ ਸਿੰਘ ਨੇ ਸਟਡੀ ਸਰਕਲ ਦੇ ਕਾਰਜਾਂ ਅਤੇ ਕੈਂਪ ਦੇ ਮਨੋਰਥ ਬਾਰੇ ਜਾਣਕਾਰੀ ਦਿੱਤੀ। ਨਰਿੰਦਰ ਪਾਲ ਸਿੰਘ ਨੇ ਗੁਰਬਾਣੀ ਦੀਆਂ ਉਦਾਹਰਨਾਂ ਰਾਹੀਂ ਵਿਦਿਆਰਥੀਆਂ ਨੂੰ ਨੈਤਿਕ ਗੁਣਾਂ ਅਤੇ ਚੰਗੇ ਜੀਵਨ ਦੀ ਮਹੱਤਤਾ ਬਾਰੇ ਸਮਝਾਇਆ। ਨਵਨੀਤ ਸਿੰਘ ਨੇ ਵੱਖ-ਵੱਖ ਇਕ ਮਿੰਟ ਦੀਆਂ ਖੇਡਾਂ ਰਾਹੀਂ ਬੱਚਿਆਂ ਨੂੰ ਸਰਗਰਮ ਕੀਤਾ। ਦੂਜੇ ਦਿਨ ਜਗਪ੍ਰੀਤ ਸਿੰਘ ਨੇ ਨੈਤਿਕ ਕਦਰਾਂ-ਕੀਮਤਾਂ ਬਾਰੇ ਵਿਚਾਰ ਸਾਂਝੇ ਕੀਤੇ। ਨਰਿੰਦਰ ਪਾਲ ਸਿੰਘ ਨੇ ਗੁਰਬਾਣੀ ਦੀਆਂ ਤੁਕਾਂ ਦੇ ਅਰਥ ਸਮਝਾਉਂਦਿਆਂ ਚੰਗਾ ਸਮਾਜ ਸਿਰਜਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਗੁਰਮੀਤ ਸਿੰਘ ਬੀ.ਪੀ.ਈ.ਓ ਨੇ ਪੰਜਾਬੀ ਸੱਭਿਆਚਾਰ ਦੇ ਭੁੱਲੇ-ਵਿਸਰੇ ਪੁਰਾਤਨ ਸ਼ਬਦਾਂ ਨਾਲ ਬੱਚਿਆਂ ਦੀ ਸਾਂਝ ਪਵਾਈ। ਇਸ ਤੋਂ ਇਲਾਵਾ ਸਿੱਖਿਆਦਾਇਕ ਵੀਡੀਓ ਕਲਿੱਪਾਂ ਦਿਖਾਉਣ ਉਪਰੰਤ ਗਰੁੱਪ ਡਿਸਕਸ਼ਨ ਵੀ ਕਰਵਾਈ ਗਈ। ਤੀਜੇ ਦਿਨ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕਰਕੇ ਮਾਹੌਲ ਨੂੰ ਖੁਸ਼ਗਵਾਰ ਬਣਾਇਆ। ਗੁਰਭੇਜ ਸਿੰਘ ਨੇ ‘ਸਾਡਾ ਵਿਰਸਾ, ਸਾਡਾ ਗੌਰਵ’ ਵਿਸ਼ੇ ’ਤੇ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਜਾਣਕਾਰੀ ਸਾਂਝੀ ਕੀਤੀ। ਰਿਵਿਊ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਕੈਂਪ ਨੂੰ ਬਹੁਤ ਲਾਹੇਵੰਦ ਦੱਸਦਿਆਂ ਕਿਹਾ ਕਿ ਅਜਿਹੇ ਕੈਂਪ ਲਗਾਤਾਰ ਲੱਗਣੇ ਚਾਹੀਦੇ ਹਨ, ਕਿਉਂਕਿ ਇਹ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਸਹੀ ਦਿਸ਼ਾ ਦੇਣ ਵਿਚ ਸਹਾਇਕ ਹੁੰਦੇ ਹਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਪ੍ਰਤਾਪ ਸਿੰਘ ਨੇ ਸਟਡੀ ਸਰਕਲ ਦੇ ਆਏ ਹੋਏ ਵੀਰਾਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਇੰਦਰਜੀਤ ਸਿੰਘ, ਸੰਜੀਵ ਸਿੰਘ, ਗੁਰਮੀਤ ਸਿੰਘ ਚੱਕ ਬੁੱਢੇ ਸ਼ਾਹ, ਬਲਵੀਰ ਸਿੰਘ ਜੀਰਾ ਅਤੇ ਸਕੂਲ ਦੇ ਸਮੂਹ ਸਟਾਫ ਵੱਲੋਂ ਕੈਂਪ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਗਿਆ।
ਪਿਛਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 9 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਸਮਾਗਮ ’ਚ ਲਾਭ ਲੈਣ ਦੀ ਕੀਤੀ ਅਪੀਲ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਯਾਦ ਨੂੰ ਸਮਰਪਿਤ 3 ਰੋਜ਼ਾ ਲੰਗਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।