07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਿਸਾਨਾਂ ਵਲੋਂ ਤਲਵੰਡੀ ਭਾਈ ਦੇ ਸਬ ਤਹਿਸੀਲ ਦਫ਼ਤਰ ਦਾ ਘਿਰਾਓ

ਤਲਵੰਡੀ ਭਾਈ, 6 ਅਕਤੂਬਰ (ਗਿੱਲ)-ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ) ਵਲੋਂ ਵੱਖ-ਵੱਖ ਕਿਸਾਨੀ ਮਸਲਿਆਂ ਨੂੰ ਲੈ ਕੇ ਅੱਜ ਸਰਕਾਰੀ ਦਫ਼ਤਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਜੱਥੇਬੰਦੀ ਦੀ ਬਲਾਕ ਘੱਲ ਖੁਰਦ ਇਕਾਈ ਦੇ ਮੀਤ ਪ੍ਰਧਾਨ ਜਸਕਰਨ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਤਲਵੰਡੀ ਭਾਈ ਦੇ ਸਬ ਤਹਿਸੀਲ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਤਹਿਸੀਲ ਦਫ਼ਤਰ ’ਚ ਧਰਨਾ ਲਗਾ ਕੇ ਕੰਮਕਾਜ ਠੱਪ ਕਰ ਦਿੱਤਾ ਗਿਆ।

ਅਜੀਤ ਡੈਸਕ 07-10-2026
ਤਲਵੰਡੀ ਭਾਈ, 6 ਅਕਤੂਬਰ (ਗਿੱਲ)-ਭਾਰਤੀ ਕਿਸਾਨ ਯੂਨੀਅਨ (ਏਕਤਾ- ਉਗਰਾਹਾਂ) ਵਲੋਂ ਵੱਖ-ਵੱਖ ਕਿਸਾਨੀ ਮਸਲਿਆਂ ਨੂੰ ਲੈ ਕੇ ਅੱਜ ਸਰਕਾਰੀ ਦਫ਼ਤਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਜੱਥੇਬੰਦੀ ਦੀ ਬਲਾਕ ਘੱਲ ਖੁਰਦ ਇਕਾਈ ਦੇ ਮੀਤ ਪ੍ਰਧਾਨ ਜਸਕਰਨ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਤਲਵੰਡੀ ਭਾਈ ਦੇ ਸਬ ਤਹਿਸੀਲ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਤਹਿਸੀਲ ਦਫ਼ਤਰ ’ਚ ਧਰਨਾ ਲਗਾ ਕੇ ਕੰਮਕਾਜ ਠੱਪ ਕਰ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਕਿਸਾਨ ਆਗੂਆਂ ਵਲੋਂ ਨਾਇਬ ਤਹਿਸੀਲਦਾਰ ਤਲਵੰਡੀ ਭਾਈ ਰਮੇਸ਼ ਢੀਂਗਰਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜਸਕਰਨ ਸਿੰਘ ਮੀਤ ਪ੍ਰਧਾਨ ਬਲਾਕ ਘੱਲ ਖੁਰਦ, ਰਾਜਵੀਰ ਸਿੰਘ, ਨਿਰਮਲ ਸਿੰਘ ਫਿਰੋਜ਼ਸ਼ਾਹ, ਤਜਿੰਦਰ ਸਿੰਘ ਬਰਾੜ ਇਕਾਈ ਪ੍ਰਧਾਨ ਤਲਵੰਡੀ ਭਾਈ, ਹਰਦੀਪ ਸਿੰਘ ਮੀਤ ਪ੍ਰਧਾਨ ਤਲਵੰਡੀ ਭਾਈ, ਗੁਰਿੰਦਰ ਸਿੰਘ ਇਕਾਈ ਪ੍ਰਧਾਨ, ਬਲਜਿੰਦਰ ਸਿੰਘ ਬਰਾੜ ਜਨਰਲ ਸਕੱਤਰ, ਬਾਬੂ ਸਿੰਘ ਬਰਾੜ ਸਹਾਇਕ ਸਕੱਤਰ, ਮਨੋਜ ਕੁਮਾਰ ਪ੍ਰੈੱਸ ਸਕੱਤਰ, ਗੁਰਵਿੰਦਰ ਸਿੰਘ, ਯਸ਼ਨਦੀਪ ਸਿੰਘ, ਖੁਸ਼ਕਰਮ ਸਿੰਘ, ਜਗਦੀਪ ਸਿੰਘ, ਰਮਨਦੀਪ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਸੁਖਮੰਦਰ ਸਿੰਘ, ਕਰਮਜੀਤ ਸਿੰਘ ਕਾਲਾ, ਗੁਰਜੋਤ ਸਿੰਘ ਕੰਗ, ਆਜ਼ਾਦਵਿੰਦਰ ਸਿੰਘ, ਜਸਵਿੰਦਰ ਸਿੰਘ ਕਿੰਦੀ ਆਦਿ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਮਹਿਲਾ ਵਰਕਰਾਂ ’ਚ ਭਾਰੀ ਉਤਸ਼ਾਹ-ਜਸਵਿੰਦਰ ਕੌਰ ਨੰਢਾ ਅਗਲੀ ਖ਼ਬਰ ਮੁੱਦਕੀ ਤੋਂ ਅਕਾਲੀ ਦਲ ਬਾਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।