ਬਲਰਾਜ ਸਿੰਘ ਸੰਧੂ ਚੇਅਰਮੈਨ ਨੇ ਮਮਦੋਟ ਅਨਾਜ ਮੰਡੀ ’ਚ ਝੋਨੇ ਦੀ ਰਸਮੀ ਖਰੀਦ ਕਰਵਾਈ ਸ਼ੁਰੂ
ਮਮਦੋਟ, 8 ਅਕਤੂਬਰ ( ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਪੰਜਾਬ ਵਿਚ ਸਾਉਣੀ ਦੀ ਮੁੱਖ ਫਸਲ ਝੋਨੇ ਦੀ ਮੰਡੀਆਂ ਵਿਚ ਹੋ ਰਹੀ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਪ੍ਰਬੰਧਾਂ ਤਹਿਤ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਨੇ ਮੁੱਖ ਅਨਾਜ਼ ਮੰਡੀ ਮਮਦੋਟ ਵਿਖੇ ਝੋਨੇ ਦੀ ਰਸਮੀ ਖਰੀਦ ਸ਼ੁਰੂ ਕਰਵਾਈ । ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀ ਵਿਚ ਆਉਣ ਵਾਲੀ ਫ਼ਸਲ ਸੁਚੱਜੇ ਢੰਗ ਨਾਲ ਸਮੇਂ ਸਿਰ ਖਰੀਦ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ।
ਅਜੀਤ ਡੈਸਕ
09-10-2026