11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਮੱਲਾਂਵਾਲਾ, 10 ਅਕਤੂਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 2. 95 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਅਜੀਤ ਡੈਸਕ 11-10-2026
ਮੱਲਾਂਵਾਲਾ, 10 ਅਕਤੂਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 2.95 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਸੇਮਨਾਲੇ ਦੀ ਪਟੜੀ ਆਰਿਫ਼ ਕੇ ਨੇੜੇ ਪੁੱਜੀ ਤਾਂ ਉੱਥੇ ਪੈਦਲ ਆ ਰਹੇ ਇਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 2.95 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ। ਮੁਲਜ਼ਮ ਦੀ ਪਛਾਣ ਕਰਮਦੀਪ ਸਿੰਘ ਉਰਫ਼ ਰੋਬਿਨ ਪੁੱਤਰ ਅਮਰ ਵਾਸੀ ਬਸਤੀ ਸ਼ੇਖ਼ਾਂ ਵਾਲੀ, ਜਨਤਾ ਪ੍ਰੀਤ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਐੱਮ.ਪੀ.ਏ.ਪੀ. ਕਬੀਰ ਆਯੁਰਵੈਦਿਕ ਸੈਂਟਰ ਵਲੋਂ ਲੰਗਰ ਅਗਲੀ ਖ਼ਬਰ ‘ਮਾਵਾਂ ਧੀਆਂ ਦੀ ਲਲਕਾਰ’ ਕਾਨਫਰੰਸ ਨੂੰ ਉਮੀਦ ਤੋਂ ਵੱਧ ਸਫਲ ਬਣਾਉਣ ਲਈ ਹੀਰੋ ਵਲੋਂ ਹਲਕਾ ਵਾਸੀਆਂ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।