12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਜਪਾ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਵਲੋਂ ਅਜੀਤ ਨਗਰ ਵਿਖੇ ਮੀਟਿੰਗ

ਤਲਵੰਡੀ ਭਾਈ, 11 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਰਾਜਵਿੰਦਰ ਕੌਰ ਸਿਆਲ ਵਲੋਂ ਸਥਾਨਕ ਵਾਰਡ ਨੰਬਰ 13 ਦੇ ਅਜੀਤ ਨਗਰ ਵਿਖੇ ਮੀਟਿੰਗ ਕੀਤੀ ਗਈ। ਕੌਂਸਲਰ ਪੂਨਮ ਰਾਣੀ ਕਾਇਤ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਰਾਜਵਿੰਦਰ ਕੌਰ ਸਿਆਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 12-10-2026
ਤਲਵੰਡੀ ਭਾਈ, 11 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਰਾਜਵਿੰਦਰ ਕੌਰ ਸਿਆਲ ਵਲੋਂ ਸਥਾਨਕ ਵਾਰਡ ਨੰਬਰ 13 ਦੇ ਅਜੀਤ ਨਗਰ ਵਿਖੇ ਮੀਟਿੰਗ ਕੀਤੀ ਗਈ। ਕੌਂਸਲਰ ਪੂਨਮ ਰਾਣੀ ਕਾਇਤ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਰਾਜਵਿੰਦਰ ਕੌਰ ਸਿਆਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਨ੍ਹਾਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿਹਾ ਮਹਿਲਾ ਮੋਰਚਾ ਦੀਆਂ ਵਰਕਰ ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਕਰਨ ਦਾ ਕਾਰਜ ਕਰਨਗੀਆਂ। ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਵਿਜੈ ਕੁਮਾਰ, ਕਿਸਾਨ ਮੋਰਚਾ ਦੇ ਸਾਬਕਾ ਵਾਈਸ ਪ੍ਰਧਾਨ ਸੁਖਮੰਦਰ ਸਿੰਘ ਮਿਸ਼ਰੀ ਵਾਲਾ, ਸਾਬਕਾ ਮੰਡਲ ਪ੍ਰਧਾਨ ਅਨਿਲ ਅਰੋੜਾ, ਮੁੱਦਕੀ ਮੰਡਲ ਪ੍ਰਧਾਨ ਜਸਵਿੰਦਰ ਸਿੰਘ ਭੈਲ, ਕਮਲ ਗਿੱਲ ਸੋਨੂੰ, ਮਨਦੀਪ ਸਿੰਘ ਮਨੂੰ, ਸੁਖਚੈਨ ਸਿੰਘ, ਜਗੀਰ ਸਿੰਘ, ਸੰਦੀਪ ਸਿੰਘ, ਸੇਵਕ ਸਿੰਘ, ਅਜਮੇਰ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਰਾਮ ਸਿੰਘ, ਅਜੈ, ਜੈਕੀ, ਮੋਨੂੰ, ਓਂਕਾਰ ਸਿੰਘ, ਨਿਰਵੈਰ ਸਿੰਘ, ਰਮਨਦੀਪ ਸਿੰਘ, ਮਹਿੰਦਰ ਕੌਰ, ਮਲਕੀਤ ਕੌਰ, ਲਖਵਿੰਦਰ ਕੌਰ ਤੇ ਮਨਪ੍ਰੀਤ ਕੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਚੱਬਾ ਵਿਖੇ ਸੈਮੀਨਾਰ ਅਗਲੀ ਖ਼ਬਰ ਮੈਟਰੋ ਕਾਲੋਨੀ ਵਾਸੀ ਪ੍ਰੇਸ਼ਾਨੀਆਂ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਲਕੀ ਬਾਰਿਸ਼ ਨੇ ਨਗਰ ਨਿਗਮ ਦੇ ਦਾਅਵਿਆਂ ਦੀ ਖੋਲ੍ਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।